ਨਵੀਂ ਦਿੱਲੀ, 11 ਫਰਵਰੀ
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਨੇ ਵੀਰਵਾਰ ਨੂੰ ਤਿੰਨ ਖੇਤੀ ਕਾਨੂੰਨਾਂ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ ਨਾ ਕਿ ਉਨ੍ਹਾਂ ਦੇ ਵਿਰੁੱਧ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਮੁੱਦੇ ’ਤੇ ਸਰਕਾਰ ਨਾਲ ਹੈ ਅਤੇ ਕੇਂਦਰ ਨੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਨ ਦਾ ਸਹੀ ਰਾਹ ਚੁਣਿਆ ਹੈ। ਭਾਜਪਾ ਦੀ ਸਹਿਯੋਗੀ ਜੇਡੀਯੂ ਨੇਤਾ ਨੇ ਉਮੀਦ ਪ੍ਰਗਟਾਈ ਕਿ ਮਾਮਲਾ ਛੇਤੀ ਹੱਲ ਹੋ ਜਾਵੇਗਾ।
Real Estate