ਪਿਉ ਨੇ ਲਾਇਸੰਸੀ ਰਿਵਾਲਵਰ ਨਾਲ ਪੁੱਤਰ ਨੂੰ ਮਾਰੀ ਗੋਲ਼ੀ, ਮੌਤ

453

ਹਰੀਕੇ ਪੱਤਣ : ਨੇੜਲੇ ਪਿੰਡ ਕਿੜੀਆਂ ਵਿਖੇ ਲੰਘੀ ਰਾਤ ਪਿਉ-ਪੁੱਤ ਦੇ ਮਾਮੂਲੀ ਤਕਰਾਰ ਨੇ ਖ਼ੂਨੀ ਰੂਪ ਧਾਰ ਲਿਆ। ਇਸ ਦੌਰਾਨ ਪਿਉ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਪੁੱਤਰ ‘ਤੇ ਗੋਲ਼ੀ ਚਲਾ ਦਿੱਤੀ ਜਿਸ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਦੋਸ਼ੀ ਪਿਤਾ ਮੌਕੇ ਤੋਂ ਫਰਾਰ ਹੋ ਗਿਆ। ਓਧਰ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਮੁਤਾਬਿਕ ਪਿੰਡ ਕਿੜੀਆਂ ਦੇ ਰਹਿਣ ਵਾਲੇ ਸੁਬੇਗ ਸਿੰਘ ਦਾ ਆਪਣੇ ਪੁੱਤਰ ਰਾਜਦੀਪ ਸਿੰਘ ਨਾਲ ਦੇਰ ਸ਼ਾਮ ਘਰ ‘ਚ ਤਕਰਾਰ ਹੋ ਗਿਆ। ਇਸ ਦੌਰਾਨ ਸੁਬੇਗ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲ਼ੀ ਚਲਾਈ ਜਿਸ ਦੇ ਲੱਗਣ ਨਾਲ ਰਾਜਦੀਪ ਸਿੰਘ (30) ਦੀ ਮੌਕੇ ‘ਤੇ ਮੌਤ ਹੋ ਗਈ। ਮੌਕੇ ‘ਤੇ ਪੁਲਿਸ ਪਾਰਟੀ ਸਮੇਤ ਪਹੁੰਚੇ ਥਾਣਾ ਚੋਹਲਾ ਸਾਹਿਬ ਦੇ ਮੁੱਖ ਅਫਸਰ ਯਾਦਵਿੰਦਰ ਸਿੰਘ ਬਰਾੜ ਨੇ ਲਾਸ਼ ਕਬਜ਼ੇ ‘ਚ ਲੈ ਕੇ ਕੇਸ ਦਰਜ ਕਰਨ ਤੋਂ ਬਾਅਦ ਅਗਲੇਰੀ ਆਰੰਭ ਕਰ ਦਿੱਤੀ ਹੈ।
Real Estate