ਗੁਰਲਾਲ ਭੁੱਲਰ ਕਤਲ ਕਾਂਡ ਵਿੱਚ ਦਿੱਲੀ ਪੁਲੀਸ ਨੇ ਤਿੰਨ ਨੌਜਵਾਨ ਗ੍ਰਿਫ਼ਤਾਰ ਕੀਤੇ

362

ਫ਼ਰੀਦਕੋਟ, 21 ਫਰਵਰੀ

ਫ਼ਰੀਦਕੋਟ ਦੇ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਭੁੱਲਰ ਦੇ ਕਤਲ ਕਾਂਡ ਵਿੱਚ ਦਿੱਲੀ ਪੁਲੀਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗੁਰਲਾਲ ਦੇ ਕਤਲ ਕਾਂਡ ਵਿਚ ਸ਼ਾਮਲ ਨੌਜਵਾਨਾਂ ਦੀ ਗ੍ਰਿਫ਼ਤਾਰੀ ਲਈ ਫ਼ਰੀਦਕੋਟ ਪੁਲੀਸ ਨੇ ਦਿੱਲੀ, ਯੂਪੀ ਅਤੇ ਹਰਿਆਣਾ ਪੁਲੀਸ ਨੂੰ ਹਾਈ ਅਲਰਟ ਕੀਤਾ ਸੀ। ਸੂਚਨਾ ਅਨੁਸਾਰ ਜਿਨ੍ਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਸੌਰਵ ਕੁਮਾਰ ਸ਼ਾਮਲ ਹਨ। ਜ਼ਿਲ੍ਹਾ ਪੁਲੀਸ ਮੁਖੀ ਸਵਰਨਦੀਪ ਸਿੰਘ ਨੇ ਕਿਹਾ ਕਿ ਦਿੱਲੀ ਪੁਲੀਸ ਨੇ ਤਿੰਨ ਨੌਜਵਾਨਾਂ ਦੀ ਗ੍ਰਿਫ਼ਤਾਰੀ ਕੀਤੀ ਹੈ ਪ੍ਰੰਤੂ ਇਸ ਤੋਂ ਜ਼ਿਆਦਾ ਉਹ ਅਜੇ ਕੋਈ ਹੋਰ ਪ੍ਰਤੀਕਿਰਿਆ ਨਹੀਂ ਦੇ ਸਕਦੇ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਤਿੰਨੇ ਫ਼ਰੀਦਕੋਟ ਦੇ ਹਨ ਤੇ ਲਾਰੈਂਸ ਬਿਸ਼ਨੋਈ ਗਰੋਹ ਦੇ ਕਥਿਤ ਮੈਂਬਰ ਹਨ। ਇਨ੍ਹਾਂ ਵਿੱਚ ਗਰਵਿੰਦਰ ਨੇ ਹੀ ਸਾਜ਼ਿਸ਼ ਘੜੀ ਸੀ। ਫ਼ਰੀਦਕੋਟ ਦੀ ਪੁਲੀਸ ਟੀਮ ਦਿੱਲੀ ਲਈ ਰਵਾਨਾ ਹੋ ਗਈ ਹੈ। ਦੱਸਣਯੋਗ ਹੈ ਕਿ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਨੂੰ ਦੋ ਮੋਟਰਸਾਈਕਲ ਸਵਾਰਾਂ ਨੇ 19 ਫਰਵਰੀ ਸ਼ਾਮ ਨੂੰ ਇਥੋਂ ਦੇ ਮੁੱਖ ਬਾਜ਼ਾਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

Real Estate