ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਘੇਰਨ ਪੁੱਜੇ ਕਿਸਾਨ, ਨਾਅਰੇਬਾਜ਼ੀ

321

ਜਲੰਧਰ : ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦਾ ਅਹੁਦੇ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਜਲੰਧਰ ਆ ਰਹੇ ਸਾਬਕਾ ਕੇਂਦਰੀ ਸੂਬਾ ਮੰਤਰੀ ਤੇ ਭਾਜਪਾ ਆਗੂ ਵਿਜੈ ਸਾਂਪਲਾ ਸ਼ਹਿਰ ਪਹੁੰਚ ਗਏ ਹਨ। ਉਨ੍ਹਾਂ ਦੇ ਸਰਕਟ ਹਾਊਸ ‘ਚ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਘਿਰਾਓ ਦੀ ਚਿਤਾਵਨੀ ਦੇ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਸਰਕਟ ਹਾਊਸ ਨੂੰ ਛਾਉਣੀ ‘ਚ ਤਬਦੀਲ ਕਰ ਦਿੱਤਾ। ਇੱਥੇ ਪਹੁੰਚੇ ਕਿਸਾਨਾਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਪੁਲਿਸ ਨੇ ਬੈਰੀਕੇਡਜ਼ ਲਾ ਕੇ ਅੱਗੇ ਵਧਣ ਤੋਂ ਰੋਕ ਦਿੱਤਾ ਹੈ। ਮੌਕੇ ‘ਤੇ ਭਾਰੀ ਗਿਣਤੀ ‘ਚ ਵਿਜੈ ਸਾਂਪਲਾ ਦੇ ਸਮਰਥਕ ਵੀ ਪਹੁੰਚ ਗਏ।
ਉਧਰ ਸਾਂਪਲਾ ਦੇ ਜਲੰਧਰ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ। ਵਿਜੈ ਸਾਂਪਲਾ ਭਾਜਪਾ ਨਾਲ ਜੁੜੇ ਹਨ ਇਸ ਲਈ ਉਨ੍ਹਾਂ ਦੇ ਸ਼ਹਿਰ ਪਹੁੰਚਣ ਦੀ ਖ਼ਬਰ ਮਿਲਦੇ ਹੀ ਕਿਸਾਨ ਵਿਰੋਧ ਲਈ ਐਕਟਿਵ ਹੋ ਗਏ। ਸਰਕਟ ਹਾਊਸ ਦੇ ਬਾਹਰ ਕਿਸਾਨ ਸੰਗਠਨਾਂ ਦੇ ਮੈਂਬਰ ਉਨ੍ਹਾਂ ਦਾ ਘਿਰਾਓ ਕਰਨ ਪਹੁੰਚੇ। ਹਾਲਾਂਕਿ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਮੌਕੇ ‘ਤੇ ਉਨ੍ਹਾਂ ਨੇ ਸਾਂਪਲਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਘੱਟ ਗਿਣਤੀ ‘ਚ ਸੀ ਇਸ ਕਾਰਨ ਸਾਂਪਲਾ ਦੇ ਪ੍ਰੋਗਰਾਮ ‘ਤੇ ਕੋਈ ਅਸਰ ਨਹੀਂ ਪਿਆ।

Real Estate