ਕੁੰਡਲੀ ਬਾਰਡਰ ’ਤੇ ਪਟਿਆਲਾ ਜ਼ਿਲ੍ਹੇ ਦੇ ਨੌਜਵਾਨ ਕਿਸਾਨ ਦੀ ਮੌਤ

83

ਭਾਦਸੋਂ, 26 ਫਰਵਰੀ

ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਦੇ ਕੁੰਡਲੀ ਬਾਰਡਰ ’ਤੇ ਧਰਨੇ ਵਿਚ ਥਾਣਾ ਭਾਦਸੋਂ ਅਧੀਨ ਪਿੰਡ ਖੇੜੀ ਜੱਟਾਂ ਦੇ 18 ਸਾਲਾਂ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਨੌਜਵਾਨ ਨਵਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਦਿੱਲੀ ਵਿਖੇ ਧਰਨੇ ’ਚ ਸ਼ਮੂਲੀਅਤ ਕਰ ਰਿਹਾ ਸੀ। ਬੀਤੀ ਰਾਤ ਉਸ ਦੀ ਅਚਾਨਕ ਤਬੀਅਤ ਵਿਗੜ ਗਈ ਤੇ ਉਸ ਦੀ ਮੌਤ ਹੋ ਗਈ। ਉਸ ਦੇ ਸਾਥੀਆਂ ਸਵੇਰੇ ਜਦੋਂ ਉਸ ਨੂੰ ਦੇਖਿਆ ਤਾਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਮੌਤ ਕਾਰਨ ਇਲਾਕੇ ਵਿੱਚ ਸੋਗ ਫੈਲ ਗਿਆ ਹੈ।

Real Estate