ਗੁਲਾਮ ਨਬੀ ਆਜ਼ਾਦ ਨੇ ਮੋਦੀ ਦੇ ਸੋਹਲੇ ਗਾਏ

56

ਜੰਮੂ, 28 ਫਰਵਰੀ

ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਅੱਜ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗੇ ਆਗੂਆਂ ਨੂੰ ਪਸੰਦ ਕਰਦੇ ਹਨ ਜਿਨ੍ਹਾਂ ਨੂੰ ਆਪਣੀਆਂ ਜੜ੍ਹਾਂ ’ਤੇ ਮਾਣ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਚਾਹ ਵੇਚਣ ਨਾਲ ਜੁੜੇ ਆਪਣੇ ਅਤੀਤ ਬਾਰੇ ਖੁੱਲ੍ਹ ਕੇ ਗੱਲ ਕਰਦੇ ਹਨ।

ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਆਜ਼ਾਦ ਨੇ ਇੱਥੇ ਗੁੱਜਰ ਦੇਸ਼ ਚੈਰੀਟੇਬਲ ਟਰੱਸਟ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਦੁਨੀਆ ਤੋਂ ਆਪਣੀ ਸੱਚਾਈ ਨਹੀਂ ਲੁਕਾਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਆਪ ਪਿੰਡ ਤੋਂ ਹਨ ਅਤੇ ਇਸ ਗੱਲ ’ਤੇ ਫਖਰ ਮਹਿਸੂਸ ਕਰਦੇ ਹਨ। ਆਜ਼ਾਦ ਦੀ ਇਸ ਟਿੱਪਣੀ ਤੋਂ ਇੱਕ ਦਿਨ ਪਹਿਲਾਂ ਕਾਂਗਰਸ ਦੀ ਅਗਵਾਈ ’ਚ ਤਬਦੀਲੀ ਤੇ ਜਥੇਬੰਦਕ ਫੇਰਬਦਲ ਦੀ ਮੰਗ ਕਰਨ ਵਾਲੇ ‘ਜੀ-23’ ਦੇ ਕਈ ਆਗੂ ਇੱਕ ਮੰਚ ’ਤੇ ਇਕੱਠੇ ਹੋਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਕਮਜ਼ੋਰ ਹੋ ਰਹੀ ਹੈ ਅਤੇ ਉਹ ਇਸ ਨੂੰ ਮਜ਼ਬੂਤ ਕਰਨ ਲਈ ਇਕੱਠੇ ਹੋਏ ਹਨ।

Real Estate