ਦੇਸ਼ ਧਰੋਹ ਨਹੀਂ ਹੈ ਸਰਕਾਰ ਤੋਂ ਵੱਖਰੀ ਰਾਏ ਰੱਖਣਾ: ਸੁਪਰੀਮ ਕੋਰਟ

240

ਨਵੀਂ ਦਿੱਲੀ, 3 ਮਾਰਚ

ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਸਰਕਾਰ ਤੋਂ ਵੱਖਰੇ ਵਿਚਾਰਾਂ ਦੀ ਭਾਵਨਾ ਨੂੰ ਦੇਸ਼ਧ੍ਰੋਹ ਨਹੀਂ ਕਿਹਾ ਜਾ ਸਕਦਾ। ਸਰਵਉੱਚ ਅਦਾਲਤ ਨੇ ਇਸ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਿਰੁੱਧ ਧਾਰਾ 370 ਨੂੰ ਖ਼ਤਮ ਕਰਨ ਦੇ ਵਿਰੁੱਧ ਬਿਆਨ ਦੇਣ ਕਾਰਨ ਪਾਈ ਪਟੀਸ਼ਨ ਖਾਰਜ ਕਰ ਦਿੱਤੀ।

ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਹੇਮੰਤ ਗੁਪਤਾ ਦੇ ਬੈਂਚ ਨੇ ਕਿਹਾ ਕਿ ਅਸਹਿਮਤੀ ਨੂੰ ਦੇਸ਼ ਧ੍ਰੋਹ ਨਹੀਂ ਕਿਹਾ ਜਾ ਸਕਦਾ। ਅਦਾਲਤ ਨੇ ਅਬਦੁੱਲਾ ਖ਼ਿਲਾਫ਼ ਪਟੀਸ਼ਨ ਦਾਇਰ ਕਰਨ ਲਈ ਪਟੀਸ਼ਨਰਾਂ ਨੂੰ 50,000 ਰੁਪਏ ਜੁਰਮਾਨਾ ਵੀ ਕੀਤਾ ਹੈ।

Real Estate