ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਧਾਰੀਵਾਲ ਦੀ ਗੋਲੀ ਲੱਗਣ ਨਾਲ ਮੌਤ

206

ਸ੍ਰੀ ਅਨੰਦਪੁਰ ਸਾਹਿਬ-ਸਥਾਨਕ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਧਾਰੀਵਾਲ (67 ਸਾਲ) ਪੁੱਤਰ ਬਲਬੀਰ ਸਿੰਘ ਵਾਸੀ ਵਾਰਡ ਨੰ: 4 ਮਹੱਲਾ ਧਰੇਲਪੁਰਾ ਦੀ ਆਪਣੀ ਦੋਨਾਲੀ ਬੰਦੂਕ ਦੀ ਸਫ਼ਾਈ ਦੌਰਾਨ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਗਈ। ਅਕਾਲੀ ਆਗੂ ਦੇ ਪੁੱਤਰ ਜਸਦੀਪ ਸਿੰਘ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨਰਿੰਦਰ ਸਿੰਘ ਧਾਰੀਵਾਲ ਆਪਣੇ ਘਰ ਅੰਦਰ ਆਪਣੀ ਦੋਨਾਲੀ ਬੰਦੂਕ ਦੀ ਸਫ਼ਾਈ ਕਰ ਰਹੇ ਸਨ ਕਿ ਇਸੇ ਦੌਰਾਨ ਬੰਦੂਕ ਵਿਚੋਂ ਅਚਾਨਕ ਗੋਲੀ ਚੱਲ ਗਈ, ਜੋ ਨਰਿੰਦਰ ਸਿੰਘ ਦੀ ਛਾਤੀ ’ਚ ਜਾ ਲੱਗੀ।

ਉਨ੍ਹਾਂ ਦੱਸਿਆ ਕਿ ਨਰਿੰਦਰ ਸਿੰਘ ਨੂੰ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਲਿਜਾਇਆ ਗਿਆ । ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮੌਕੇ ’ਤੇ ਪੰਜਾਬ ਪੁਲਸ ਦੇ ਏ. ਐੱਸ. ਆਈ. ਕਸ਼ਮੀਰ ਸਿੰਘ ਦੀ ਅਗਵਾਈ ’ਚ ਪਹੁੰਚੀ ਪੁਲਸ ਪਾਰਟੀ ਵੱਲੋਂ ਮ੍ਰਿਤਕ ਦੀ ਲਾਸ਼ ਅਤੇ ਬੰਦੂਕ ਨੂੰ ਆਪਣੇ ਕਬਜ਼ੇ ’ਚ ਲੈ ਕੇ ਘਟਨਾ ਦੀ ਤਫ਼ਤੀਸ਼ ਆਰੰਭ ਕਰ ਦਿੱਤੀ ਗਈ ਹੈ।

Real Estate