ਮਹਾਮਾਰੀ ਰੋਕਣ ਲਈ ਤੁਰੰਤ ਤੇ ਸਖ਼ਤ ਕਦਮ ਚੁੱਕੇ ਜਾਣ: ਮੋਦੀ

200

ਨਵੀਂ ਦਿੱਲੀ, 17 ਮਾਰਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕਰੋਨਾ ਕੇਸਾਂ ਦੇ ਮੁੜ ਵਧਣ ਤੇ ਦੇਸ਼ ਵੱਲੋਂ ਇਸ ਮਹਾਮਾਰੀ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਸਬੰਧੀ ਮੁੱਖ ਮੰਤਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਰਤ ਨੇ ਕਰੋਨਾ ਨੂੰ ਟੱਕਰ ਦਿੱਤੀ ਹੈ ਉਹ ਸਾਰੀ ਦੁਨੀਆ ਅੱਗੇ ਮਿਸਾਲ ਹੈ। ਦੇਸ਼ ਦੀ ਰਿਕਵਰੀ ਦਰ 96 ਫ਼ੀਸਦ ਤੋਂ ਉਪਰ ਹੈ। ਉਨ੍ਹਾਂ ਕੁੱਝ ਰਾਜਾਂ ਵਿੱਚ ਕਰੋਨਾ ਦੇ ਵੱਧ ਰਹੇ ਕੇਸਾਂ ’ਤੇ ਚਿੰਤਾ ਪ੍ਰਗਟਾਈ ਤੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਤੁਰੰਤ ਤੇ ਪ੍ਰਭਾਵਸ਼ਾਲੀ ਕਾਰਵਾਈ ਅਮਲ ਵਿੱਚ ਲਿਆਉਣ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰੀ ਚੌਕਸੀ ਤੇ ਸਖ਼ਤੀ ਨਾਲ ਦੇਸ਼ ਵਿੱਚ ਕਰੋਨਾ ਦੀ ਦੂਜੀ ਲਹਿਰ ਫੈਲਣ ਤੋਂ ਰੋਕੀ ਜਾ ਸਕਦੀ ਹੈ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਸਨ। ਸ੍ਰੀ ਮੋਦੀ ਨੇ ਕਿਹਾ ਵੱਧ ਤੋਂ ਵੱਧ ਲੋਕਾਂ ਨੂੰ ਕਰੋਨਾ ਰੋਕੂ ਟੀਕੇ ਲਗਾਏ ਜਾਣ ਤੇ ਇਸ ਸਬੰਧੀ ਜ਼ਿਆਦਾ ਤੋਂ ਜ਼ਿਆਦਾ ਕੇਂਦਰ ਸਥਾਪਤ ਕੀਤੇ ਜਾਣ।

Real Estate