ਜੋਗਿੰਦਰ ਸਿੰਘ ਉਗਰਾਹਾਂ ਨੂੰ ਕਰੋਨਾ

259

ਮਾਨਸਾ/ਬਠਿੰਡਾ, 20 ਮਾਰਚ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਕਰੋਨਾ ਹੋ ਗਿਆ ਹੈ। ਉਹ 17 ਮਾਰਚ ਤੋਂ ਦਾਖਲ ਹਨ ਤੇ ਜ਼ੁਕਾਮ ਅਤੇ ਬੁਖਾਰ ਤੋਂ ਪੀੜਤ ਹਨ। ਉਨ੍ਹਾਂ ਨੂੰ ਇਸ ਵੇਲੇ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪਤਾ ਲੱਗਿਆ ਹੈ ਕਿ ਹਸਪਤਾਲ ਅੰਦਰ ਕਿਸੇ ਨੂੰ ਵੀ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਕਰੋਨਾ ਦੇ ਮੁੱਢਲੇ ਲੱਛਣ ਉਨ੍ਹਾਂ ਵਿਚ ਪਾਏ ਜਾਣ ਤੋਂ ਬਾਅਦ ਹੀ ਟੈਸਟ ਲਿਆ ਗਿਆ ਹੈ। ਉਹ ਦਿੱਲੀ ਤੋਂ ਕਈ ਦਿਨ ਪਹਿਲਾਂ ਦੇ ਪੰਜਾਬ ਵਿੱਚ ਰੈਲੀਆਂ ਕਰਾਉਣ ਲਈ ਆਏ ਹੋਏ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਨੁਸਾਰ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਪਿਛਲੇ ਦਿਨੀਂ ਕਰੋਨਾ ਟੈਸਟ ਪਾਜ਼ੇਟਿਵ ਆਇਆ ਸੀ, ਜਿਸ ਕਾਰਨ ਉਹ ਇਲਾਜ ਅਧੀਨ ਹਨ ਤੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾਂ ਦੀ ਸਿਹਤ ਨੂੰ ਕੋਈ ਗੰਭੀਰ ਖਤਰਾ ਨਹੀਂ ਤੇ ਕਿਸੇ ਪੱਖੋਂ ਵੀ ਫ਼ਿਕਰਮੰਦੀ ਦੀ ਹਾਲਤ ਨਹੀਂ ਹੈ। ਇਲਾਜ ਕਰ ਰਹੇ ਡਾਕਟਰਾਂ ਅਨੁਸਾਰ ਉਹ ਛੇਤੀ ਹੀ ਪੂਰੀ ਤਰ੍ਹਾਂ ਸਿਹਤਯਾਬ ਹੋ ਜਾਣਗੇ। ਜਲਦੀ ਹੀ ਉਨ੍ਹਾਂ ਨੂੰ ਮੁੜ ਸੰਘਰਸ਼ ਦੀਆਂ ਦੀ ਅਗਵਾਈ ਕਰਦਿਆਂ ਦੇਖਿਆ ਜਾਵੇਗਾ। ਉਧਰ ਜੋਗਿੰਦਰ ਸਿੰਘ ਉਗਰਾਹਾਂ ਨੇ ਹਸਪਤਾਲ ਦੇ ਬੈੱਡ ਤੋਂ ਲਾਈਵ ਵੀਡੀਓ ਰਾਹੀਂ ਆਪਣੇ ਸੂਬੇ ਦੇ ਕਿਸਾਨਾਂ ਨੂੰ ਸੁਨੇਹਾ ਦਿੱਤਾ ਹੈ ਕਿ ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਬੁਖ਼ਾਰ ਸੀ ਪਰ ਹੁਣ ਉਹ ਸਿਹਤਯਾਬ ਹੋ ਰਹੇ ਹਨ ਅਤੇ ਜਲਦੀ ਹੀ ਸੰਘਰਸ਼ ਦਾ ਹਿੱਸਾ ਬਣਨਗੇ ਅਤੇ ਜਿੱਤ ਕੇ ਮੁੜਨਗੇ।

Real Estate