ਵੱਡੇ ਬਾਦਲ ਨੇ ਵੀਡੀਓ ਕਾਲ ’ਤੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ

195

ਜਲੰਧਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪਿਤਾ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੀ ਵੀਡੀਓ ਕਾਲ ਕਰਕੇ ਹਾਲ ਚਾਲ ਪੁੱਛਿਆ। ਉਹ ਆਪਣੇ ਬੇਟੇ ਨੂੰ ਵੀਡੀਓ ਕਾਲ ’ਤੇ ਦੇਖ ਕੇ ਭਾਵੁਕ ਹੋ ਗਏ ਤੇ ਉਨ੍ਹਾਂ ਦੀਆਂ ਅੱਖਾਂ ਨਮ ਹੋ ਗਈਆਂ। ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਨੂੰ ਹੌਂਸਲਾ ਦਿੰਦੇ ਹੋਏ ਕਿਹਾ ਕਿ ਉਹ ਜਲਦ ਠੀਕ ਹੋ ਕੇ ਘਰ ਆ ਜਾਣਗੇ। ਇਹ ਜਾਣਕਾਰੀ ਉਨ੍ਹਾਂ ਦੇ ਓਐੱਸਡੀ ਚਰਨਜੀਤ ਸਿੰੰਘ ਬਰਾੜ ਨੇ ਦਿੱਤੀ।
ਦੱਸ ਦੇਈਏ ਕਿ ਪਿਛਲੇ ਦਿਨੀਂ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਉਨ੍ਹਾਂ ਦਾ ਬੁਖਾਰ ਨਹੀਂ ਸੀ ਉਤਰ ਰਿਹਾ ਜਿਸ ਕਾਰਨ ਪਹਿਲਾਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟੀਜ਼ ਹਸਪਤਾਲ ਵਿਚ ਦਾਖਲ ਕਰਾਇਆ ਗਿਆ। ਪਰ ਸਿਹਤ ਵਿਚ ਸੁਧਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਸ਼ਿਫਟ ਕਰ ਦਿੱਤਾ ਗਿਆ। ਹੁਣ ਉਨ੍ਹਾਂ ਦੀ ਸਿਹਤ ਵਿਚ ਕਾਫੀ ਸੁਧਾਰ ਹੈ। ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੇ ਸਾਰੇ ਟੈਸਟ ਲਏ ਗਏ ਹਨ ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਪਰ ਬਾਦਲ ਨਿਵਾਸ ਦੇ 3 ਮੁਲਾਜ਼ਮਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਵਿਚ ਉਨ੍ਹਾਂ ਦਾ ਕੁੱਕ, ਉਸ ਦੀ ਮਾਂ ਤੇ ਇਕ ਐਸਆਈ ਸ਼ਾਮਲ ਸਨ।
Real Estate