ਪੰਜਾਬ ਅਤੇ ਹਰਿਆਣਾ ’ਚ ਧੂੜ ਭਰੀ ਹਨੇਰੀ ਨਾਲ ਮੀਂਹ ਦੀ ਭਵਿੱਖਬਾਣੀ

195

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਤੇ ਐੱਨਸੀਆਰ ਸਮੇਤ ਕਈ ਸੂਬਿਆਂ ਦੇ ਮੌਸਮ ‘ਚ ਖਾਸਾ ਬਦਲਾਅ ਦੇਖਿਆ ਗਿਆ ਹੈ। ਦੇਸ਼ ਦੇ ਕਈ ਅਹਿਮ ਹਿੱਸਿਆਂ ਵਿਚ ਗਰਜ ਦੇ ਨਾਲ ਬਾਰਿਸ਼ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ (India Meterological Department, IMD) ਅਨੁਸਾਰ, ਇਸ ਹਫ਼ਤੇ ਉੱਤਰੀ ਭਾਰਤ ਦੇ ਦਿੱਲੀ, ਪੰਜਾਬ, ਹਰਿਆਣਾ ਤੇ ਹੋਰਨਾਂ ਖੇਤਰਾਂ ‘ਚ ਬਾਰਿਸ਼ ਹੋਣ ਦੇ ਆਸਾਰ ਹਨ। ਭਾਰਤੀ ਮੌਸਮ ਵਿਭਾਗ (IMD) ਨੇ ਆਪਣੇ ਤਾਜ਼ਾ ਬੁਲੇਟਿਨ ‘ਚ ਕਿਹਾ ਕਿ ਉੱਤਰੀ ਭਾਰਤ ‘ਚ 21 ਤੋਂ 23 ਮਾਰਚ (ਐਤਵਾਰ ਤੋਂ ਮੰਗਲਵਾਰ ਦੇ ਵਿਚਕਾਰ) ਤਕ ਕਈ ਸੂਬਿਆਂ ‘ਚ ਬਾਰਿਸ਼ ਹੋਵੇਗੀ। ਇਸ ਤੋਂ ਇਲਾਵਾ, ਜੰਮੂ-ਕਸ਼ਮੀਰ ਤੇ ਲੱਦਾਖ ‘ਚ ਵੀ ਬਰਫ਼ਬਾਰੀ ਤੇ ਗਰਜ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਕਈ ਹਿੱਸਿਆਂ ਵਿਚ 21 ਤੋਂ 24 ਮਾਰਚ ਤਕ ਬਾਰਿਸ਼ ਦੇ ਨਾਲ ਨਾਲ ਗੜ੍ਹੇ ਪੈਣ ਦੀ ਉਮੀਦ ਜ਼ਾਹਿਰ ਕੀਤੀ ਗਈ ਹੈ।
ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਤੇ ਰਾਜਸਥਾਨ ‘ਚ 21 ਤੋਂ 23 ਮਾਰਚ ਦੌਰਾਨ ਗਰਜ ਦੇ ਨਾਲ ਬਾਰਿਸ਼ ਹੋਵੇਗੀ। ਆਈਐੱਮਡੀ ਨੇ ਕਿਹਾ ਕਿ 21 ਮਾਰਚ ਤੇ 22 ਮਾਰਚ ਨੂੰ ਹਰਿਆਣਾ, ਚੰਡੀਗੜ੍ਹ ਤੇ ਦਿੱਲੀ ‘ਚ 22 ਮਾਰਚ ਨੂੰ ਪੰਜਾਬ ਦੇ ਉੱਪਰ ਗੜੇਮਾਰੀ ਦੀ ਸੰਭਾਵਨਾ ਹੈ। ਪੱਛਮੀ ਉੱਤਰ ਪ੍ਰਦੇਸ਼ ‘ਚ ਮੰਗਲਵਾਰ ਨੂੰ ਬਾਰਿਸ਼ ਹੋਣ ਦਾ ਅਨੁਮਾਨ ਪ੍ਰਗਟਾਇਆ ਹੈ। ਇਸ ਦੇ ਨਾਲ ਹੀ ਆਈਐੱਮਡੀ ਨੇ ਮਹਾਰਾਸ਼ਟਰ ਦੇ ਮਰਾਠਾਵਾੜਾ ਖੇਤਰ ‘ਚ ਸ਼ਨਿਚਰਵਾਰ ਨੂੰ ਗੜੇਮਾਰੀ ਹੋਣ ਦਾ ਅਲਰਟ ਜਾਰੀ ਕੀਤਾ ਹੈ।
Real Estate