ਜਸਟਿਸ ਐੱਨਵੀ ਰਮਨਾ ਹੋਣਗੇ ਦੇਸ਼ ਦੇ ਅਗਲੇ ਚੀਫ ਜਸਟਿਸ

216

ਨਵੀਂ ਦਿੱਲੀ, 24 ਮਾਰਚ

23 ਅਪਰੈਲ ਨੂੰ ਆਪਣੀ ਸੇਵਾਮੁਕਤੀ ਤੋਂ ਪਹਿਲਾਂ ਚੀਫ ਜਸਟਿਸ ਐੱਸਏ ਬੋਬਡੇ ਨੇ ਆਪਣੇ ਉਤਰਾਧਿਕਾਰੀ ਵਜੋਂ ਸਭ ਤੋਂ ਸੀਨੀਅਰ ਜੱਜ ਜਸਟਿਸ ਐੱਨਵੀ ਰਮਨਾ ਦੇ ਨਾਂ ਦੀ ਸਿਫ਼ਾਰਸ਼ ਕੀਤੀ ਹੈ। ਜਸਟਿਸ ਰਮਨਾ ਨੂੰ 48ਵੇਂ ਚੀਫ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕਰਦਿਆਂ ਕਾਨੂੰਨ ਮੰਤਰਾਲੇ ਨੂੰ ਪੱਤਰ ਭੇਜਿਆ ਹੈ। ਜਸਟਿਸ ਐੱਨਵੀ ਰਮਨਾ 24 ਅਪਰੈਲ ਦੇਸ਼ ਦੇ ਅਗਲੇ ਚੀਫ ਜਸਟਿਸ ਵਜੋਂ ਅਹੁਦਾ ਸੰਭਾਲਣਗੇ ਅਤੇ 26 ਅਗਸਤ 2022 ਨੂੰ ਸੇਵਾਮੁਕਤ ਹੋਣਗੇ।

Real Estate