ਪੰਜਾਬ ਦੇ ਖਪਤਕਾਰਾਂ ਨੂੰ ਹੁਣ ਮਿਲੇਗੀ ਸਸਤੀ ਬਿਜਲੀ

248

ਚੰਡੀਗੜ੍ਹ : ਪੰਜਾਬ ‘ਚ ਬਿਜਲੀ ਖ਼ਪਤਕਾਰਾਂ ਨੂੰ ਜਲਦ ਰਾਹਤ ਮਿਲ ਸਕਦੀ ਹੈ। ਆਉਣ ਵਾਲੇ ਅਪ੍ਰੈਲ ਮਹੀਨੇ ਘਰੇਲੂ ਬਿਜਲੀ ਖ਼ਪਤਕਾਰ ਬਿਜਲੀ ਦੀ ਖ਼ਪਤ ਲਈ ਘੱਟ ਭੁਗਤਾਨ ਕਰਨਗੇ, ਜਦੋਂ ਕਿ ਦੂਜੀਆਂ ਸ਼੍ਰੇਣੀਆਂ ਨੂੰ ਵੀ ਕਿਸੇ ਤਰ੍ਹਾਂ ਦੇ ਟੈਰਿਫ ਵਾਧੇ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅਤੇ ਬਿਜਲੀ ਬਿੱਲਾਂ ਸਬੰਧੀ ਵਿਰੋਧੀ ਪਾਰਟੀਆਂ ਵੱਲੋਂ ਘੇਰੇ ਜਾਣ ਤੋਂ ਬਾਅਦ ਸਰਕਾਰ ਚੌਕੰਨੀ ਹੋ ਗਈ ਹੈ, ਜਿਸ ਕਾਰਨ ਸਰਕਾਰ ਵੱਲੋਂ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਰਾਹਤ ਦੇਣ ਬਾਰੇ ਸੋਚਿਆ ਜਾ ਰਿਹਾ ਹੈ ਅਤੇ ਇਸ ਦੇ ਮੱਦੇਨਜ਼ਰ ਇਸ ਸ਼੍ਰੇਣੀ ਦਾ ਟੈਰਿਫ 25-50 ਪੈਸੇ ਪ੍ਰਤੀ ਯੂਨਿਟ ਘੱਟ ਸਕਦਾ ਹੈ।ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਜਲਦ ਹੀ ਨਵੀਂਆਂ ਬਿਜਲੀ ਦਰਾਂ ਦਾ ਐਲਾਨ ਕੀਤੇ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਬਾਰੇ ਕਮਿਸ਼ਨ ਦੇ ਚੇਅਰਪਰਸਨ ਕੁਸਮਜੀਤ ਸਿੱਧੂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਅਸੀਂ ਬਿਜਲੀ ਸਬਸਿਡੀ ਲਈ ਸਰਕਾਰ ਤੋਂ ਲਿਖਤੀ ਭਰੋਸੇ ਦੀ ਉਡੀਕ ਕਰ ਰਹੇ ਹਾਂ ਅਤੇ ਇਕ ਵਾਰ ਜਦੋਂ ਸਰਕਾਰ ਵੱਲੋਂ ਇਹ ਭਰੋਸਾ ਮਿਲ ਗਿਆ, ਉਸ ਤੋਂ ਬਾਅਦ ਨਵੇਂ ਟੈਰਿਫ ਆਰਡਰ ਦਾ ਐਲਾਨ ਕੀਤਾ ਜਾਵੇਗਾ।

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਜਲਦ ਹੀ ਨਵੀਂਆਂ ਬਿਜਲੀ ਦਰਾਂ ਦਾ ਐਲਾਨ ਕੀਤੇ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਬਾਰੇ ਕਮਿਸ਼ਨ ਦੇ ਚੇਅਰਪਰਸਨ ਕੁਸਮਜੀਤ ਸਿੱਧੂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਅਸੀਂ ਬਿਜਲੀ ਸਬਸਿਡੀ ਲਈ ਸਰਕਾਰ ਤੋਂ ਲਿਖਤੀ ਭਰੋਸੇ ਦੀ ਉਡੀਕ ਕਰ ਰਹੇ ਹਾਂ ਅਤੇ ਇਕ ਵਾਰ ਜਦੋਂ ਸਰਕਾਰ ਵੱਲੋਂ ਇਹ ਭਰੋਸਾ ਮਿਲ ਗਿਆ, ਉਸ ਤੋਂ ਬਾਅਦ ਨਵੇਂ ਟੈਰਿਫ ਆਰਡਰ ਦਾ ਐਲਾਨ ਕੀਤਾ ਜਾਵੇਗਾ।

Real Estate