ਡਰੱਗ ਰੈਕਟ ਕੇਸ: ਉਮਰਾਨੰਗਲ ਸਣੇ 4 ਹੋਰ ਪੁਲਿਸ ਅਫਸਰਾਂ ਨੂੰ ਕੀਤਾ ਸਸਪੈਂਡ

396

ਅੰਤਰਰਾਸ਼ਟਰੀ ਡਰੱਗ ਰੈਕਟ ਕੇਸ ‘ਚ ਫੜੇ ਗਏ ਪਾਇਲ, ਖੰਨਾ ਦੇ ਗੁਰਦੀਪ ਰਾਣੋ ਕੇਸ ‘ਚ ਪੰਜਾਬ ਸਰਕਾਰ ਨੇ ਉੱਚ ਅਫਸਰਾਂ ‘ਤੇ ਵੱਡੀ ਕਾਰਵਾਈ ਹੋਈ ਹੈ। ਇਸ ਮਾਮਲੇ ‘ਚ  ਵਿਦਾਦਤ ਪੁਲੀਸ ਅਧਿਕਾਰੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਪੀ ਵਰਿੰਦਰਜੀਤ ਸਿੰਘ ਥਿੰਦ, ਫਰੀਦਕੋਟ ਦੇ ਐਸਪੀ (ਡੀ) ਸੇਵਾ ਸਿੰਘ ਮੱਲ੍ਹੀ, ਪਰਮਿੰਦਰ ਸਿੰਘ ਬਾਠ ਡੀਐੱਸਪੀ ਤੇ ਕਰਨਸ਼ੇਰ ਸਿੰਘ ਡੀਐੱਸਪੀ ਫਤਿਹਗੜ੍ਹ ਸਾਹਿਬ ਨੂੰ ਮੁਅੱਤਲ ਕਰ ਦਿੱਤਾ ਹੈ ਆਈ.ਪੀ.ਐਸ ਪਰਮਰਾਜ ਸਿੰਘ ਉਮਰਾਨੰਗਲ ਉਸ ਵੇਲੇ ਦੇ ਲੁਧਿਆਣਾ ਰੇਂਜ ‘ਚ ਡੀ.ਆਈ.ਜੀ ਸਨ।

ਸੂਬੇ ਦੇ ਡੀਜੀਪੀ ਦਫਤਰ ਵੱਲੋਂ ਭੇਜੀ ਰਿਪੋਰਟ ਦੇ ਅਧਾਰ ’ਤੇ ਗ੍ਰਹਿ ਵਿਭਾਗ ਵੱਲੋਂ ਇਨ੍ਹਾਂ ਪੁਲੀਸ ਅਫਸਰਾਂ ਦੀ ਮੁਅੱਤਲੀ ਦੇ ਹੁਕਮ ਦਿੱਤੇ ਗਏ ਹਨ। ਪੁਲੀਸ ਰਿਪੋਰਟ ’ਚ ਇਹ ਵੀ ਕਿਹਾ ਗਿਆ ਹੈ ਕਿ ਮੁਅੱਤਲ ਕੀਤੇ ਪੁਲੀਸ ਅਧਿਕਾਰੀਆਂ ਦੀ ਕਥਿਤ ਸ਼ਮੂਲੀਅਤ ਦੇ ਤੱਥ ਐੱਸਟੀਐਫ ਵੱਲੋਂ ਨਸ਼ਿਆਂ ਦੀ ਸਮਗਲਿੰਗ ਦੇ ਦੋਸ਼ਾਂ ’ਚ ਗ੍ਰਿਫਤਾਰ ਕੀਤੇ ਖੰਨਾ ਜ਼ਿਲ੍ਹੇ ਦੇ ਸਰਪੰਚ ਗੁਰਦੀਪ ਸਿੰਘ ਰਾਣੋ ਦੇ ਮਾਮਲੇ ’ਚ ਸਾਹਮਣੇ ਆਈ ਹੈ।

ਜ਼ਿਕਰਯੋਗ ਹੈ ਕਿ ਐੱਸਟੀਐਫ ਨੇ ਗੁਰਦੀਪ ਸਿੰਘ ਦੀ ਤਫ਼ਤੀਸ਼ ਦੇ ਅਧਾਰ ’ਤੇ ਸਰਕਾਰ ਅਤੇ ਡੀਜੀਪੀ ਦਫਤਰ ਨੂੰ ਜੋ ਰਿਪੋਰਟ ਭੇਜੀ ਸੀ ਉਸ ਰਿਪੋਰਟ ’ਚ ਇਨ੍ਹਾਂ ਪੁਲੀਸ ਅਫਸਰਾਂ ਦੇ ਗੁਰਦੀਪ ਸਿੰਘ ਨਾਲ ਨੇੜਲੇ ਸਬੰਧਾਂ ਦਾ ਜ਼ਿਕਰ ਕੀਤਾ ਗਿਆ ਸੀ। ਨਸ਼ਿਆਂ ਦੀ ਸਮਗਲਿੰਗ ਕਰਨ ਵਾਲੇ ਕਿਸੇ ਵਿਅਕਤੀ ਨਾਲ ਸਬੰਧ ਰੱਖਣ ਦੇ ਦੋਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰੀ ਆਈਜੀ, ਐੱਸਪੀ ਤੇ ਡੀਐੱਸਪੀ ਰੈਂਕ ਦੇ ਪੁਲੀਸ ਅਫਸਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ।

ਬਹਿਬਲ ਕਲਾਂ ਗੋਲੀ ਕਾਂਡ ਦਾ ਮਾਮਲਾ-

ਜ਼ਿਕਰਯੋਗ ਹੈ ਕਿ 10 ਸਤੰਬਰ, 2020 ਨੂੰ, ਐਸਆਈਟੀ ਨੇ ਫਰੀਦਕੋਟ ਦੀ ਇੱਕ ਅਦਾਲਤ ਨੂੰ ਦੱਸਿਆ ਕਿ ਬਹਿਬਲ ਕਲਾਂ ਗੋਲੀਬਾਰੀ ਦੀ ਘਟਨਾ ਵਿੱਚ ਸੈਣੀ ਅਤੇ ਉਮਰਾਨੰਗਲ ਮੁੱਖ ਸਾਜ਼ਿਸ਼ਕਰਤਾ ਸਨ। 28 ਸਤੰਬਰ ਨੂੰ ਐਸਆਈਟੀ ਨੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿੱਚ ਬਾਜਾਖਾਨਾ ਥਾਣੇ ਵਿੱਚ ਦਰਜ ਐਫਆਈਆਰ ਵਿੱਚ ਸੈਣੀ ਅਤੇ ਉਮਰਾਨੰਗਲ ਨੂੰ ਮੁਲਜ਼ਮ ਨਾਮਜ਼ਦ ਕੀਤਾ ਸੀ। 15 ਜਨਵਰੀ ਨੂੰ ਐਸ.ਆਈ.ਟੀ ਨੇ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿੱਚ ਸੈਣੀ ਅਤੇ ਉਮਰਾਨੰਗਲ ਦੇ ਨਾਮ ਹੇਠ ਆਈਪੀਸੀ ਦੀ ਧਾਰਾ 302, 307, 218, 201, 166-ਏ, ਧਾਰਾ 302, ਅਧੀਨ ਪੂਰਕ ਚਾਰਜਸ਼ੀਟ ਦਾਇਰ ਕੀਤੀ ਸੀ।

2015 ਵਿਚ ਹੋਈ ਪੁਲਿਸ ਫਾਇਰਿੰਗ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਦੋ ਮਹੀਨਿਆਂ ਬਾਅਦ, ਸਾਬਕਾ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਸੁਮੇਧ ਸਿੰਘ ਸੈਣੀ ਅਤੇ ਮੁਅੱਤਲ ਕੀਤੇ ਇੰਸਪੈਕਟਰ ਜਨਰਲ ਪੁਲਿਸ ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ ਸਾਲ 2015 ਵਿਚ ਦਰਜ ਐਫਆਈਆਰ ਵਿਚ ਦੋਸ਼ ਪੱਤਰ ਦਾਇਰ ਕੀਤਾ ਗਿਆ ਸੀ। ਬਹਿਬਲ ਕਲਾਂ ਗੋਲੀਬਾਰੀ ਦੀ ਘਟਨਾ ਨਾਲ ਜੁਡੀਸ਼ੀਅਲ ਮੈਜਿਸਟਰੇਟ (ਪਹਿਲੀ ਸ਼੍ਰੇਣੀ), ਫਰੀਦਕੋਟ ਦੀ ਅਦਾਲਤ ਵਿੱਚ ਸੁਰੇਸ਼ ਕੁਮਾਰ ਨੇ ਬੁੱਧਵਾਰ ਨੂੰ ਚਾਰਜਸ਼ੀਟ ਸੈਸ਼ਨ ਅਦਾਲਤ ਵਿੱਚ ਪੇਸ਼ ਕੀਤੀ।

Real Estate