ਨਵਜੋਤ ਸਿੱਧੂ ਨੇ ਬੋਲਿਆ ਵੱਡਾ ਹਮਲਾ, ਬੋਲੇ ਅਫਵਾਹਾਂ ਦਾ ਧੂੰਆਂ ਉੱਥੋਂ ਹੀ ਉੱਠਦਾ, ਜਿੱਥੇ ਸਾਡੇ ਨਾਂ ਨਾਲ ਅੱਗ ਲੱਗਦੀ…

208

ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਕੈਬਨਿਟ ਵਿੱਚ ਵਾਪਸੀ ਬਾਰੇ ਛਿੜੀ ਚਰਚਾ ਦੌਰਾਨ ਉਨ੍ਹਾਂ ਨੇ ਮੁੜ ਵੱਡੀ ਗਲ ਕਹੀ ਹੈ। ਮੀਡੀਆ ਰਿਪੋਰਟਾਂ ਵਿੱਚ ਨਵਜੋਤ ਸਿੱਧੂ ਨੂੰ ਅਹੁਦਾ ਦੇਣ ਬਾਰੇ ਚਰਚਾ ਜਾ ਜਵਾਬ ਦਿੰਦਿਆ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ਵਿੱਚ ਕਿਹਾ ਹੈ ਕਿ ਉਨ੍ਹਾਂ ਦੀਆਂ ਅਫਵਾਹਾਂ ਦਾ ਧੂੰਆਂ ਉੱਥੋਂ ਹੀ ਉੱਠਦਾ ਹੈ, ਜਿੱਥੇ ਸਾਡੇ ਨਾਂ ਨਾਲ ਅੱਗ ਲੱਗ ਜਾਂਦੀ ਹੈ।

ਨਵਜੋਤ ਸਿੱਧੂ ਨੇ ਇਸ਼ਾਰਾ ਕਾਂਗਰਸ ਵਿਚਲੇ ਹੀ ਆਪਣੇ ਵਿਰੋਧੀਆਂ ਵੱਲ ਕੀਤਾ ਹੈ। ਦਰਅਸਲ ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਨੂੰ ਕੈਪਟਨ ਉਨ੍ਹਾਂ ਦੇ ਮਨਭਾਉਂਦੇ ਅਹੁਦੇ ਦੇਣ ਲਈ ਤਿਆਰ ਨਹੀਂ। ਅਜਿਹੀਆਂ ਰਿਪੋਰਟਾਂ ਕੈਪਟਨ ਦੇ ਇੱਕ ਇੰਟਰਵਿਊ ਨੂੰ ਆਧਾਰ ਬਣਾ ਕੇ ਛਪੀਆਂ ਹਨ। ਇਸ ਮਗਰੋਂ ਹੀ ਸਿੱਧੂ ਦਾ ਪ੍ਰਤੀਕਰਮ ਆਇਆ ਹੈ।

ਦੱਸ ਦਈਏ ਕਿ ਨਵਜੋਤ ਸਿੱਧੂ ਆਖਰੀ ਵਾਰ 17 ਮਾਰਚ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿਸਵਾਂ ਫਾਰਮ ਹਾਊਸ ’ਤੇ ਮਿਲੇ ਸਨ। ਉਸ ਤੋਂ ਪਹਿਲਾਂ ਵੀ ਉਹ ਇੱਕ ਦਫ਼ਾ ਮੁੱਖ ਮੰਤਰੀ ਨੂੰ ਲੰਚ ’ਤੇ ਮਿਲ ਚੁੱਕੇ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਹੁਣ ਇੱਕ ਇੰਟਰਵਿਊ ਦੌਰਾਨ ਸਪੱਸ਼ਟ ਕਿਹਾ ਹੈ ਕਿ ਨਵਜੋਤ ਸਿੱਧੂ ਨੂੰ ਸਰਕਾਰ ’ਚ ਆਉਣ ਦੀ ਪੇਸ਼ਕਸ਼ ਕੀਤੀ ਗਈ ਹੈ ਤੇ ਪਹਿਲੇ ਦਿਨ ਤੋਂ ਮਹਿਕਮਾ ਖਾਲੀ ਰੱਖਿਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਫ਼ੈਸਲਾ ਨਵਜੋਤ ਸਿੱਧੂ ਨੇ ਕਰਨਾ ਹੈ ਕਿ ਉਸ ਨੇ ਕਦੋਂ ਵਾਪਸ ਆਉਣਾ ਹੈ।

Real Estate