ਚੰਡੀਗੜ੍ਹ, 28 ਮਾਰਚ
ਭਾਜਪਾ ਵਿਧਾਇਕ ਅਰੁਣ ਨਾਰੰਗ ਦੀ ਮਲੋਟ ਵਿੱਚ ਖਿੱਚ ਧੂਹ ਦੇ ਵਿਰੋਧ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਨੇਤਾਵਾਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ। ਬਾਅਦ ਵਿੱਚ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਸ੍ਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੇ ਓਹਲੇ ਭਾਜਪਾ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਪੰਜਾਬ ਪੁਲੀਸ ਅਜਿਹੀ ਕਾਰਵਾਈ ਨੂੰ ਰੋਕਣ ਵਿੱਚ ਨਾਕਾਮਯਾਬ ਰਹੀ ਹੈ।
Real Estate