ਲੁਧਿਆਣਾ ਦੇ ਕਾਂਗਰਸ MP ਰਵਨੀਤ ਬਿੱਟੂ ਕੋਰੋਨਾ ਪਾਜ਼ੇਟਿਵ

344

ਲੁਧਿਆਣਾ : ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੁੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਬਿੱਟੂ ਨੇ ਆਪਣੇ ਫੇਸਬੁੱਕ ਪੇਜ਼ ’ਤੇ ਇਹ ਜਾਣਕਾਰੀ ਦਿੱਤੀ ਹੈ। ਸੰਸਦ ਮੈਂਬਰ ਬਿੱਟੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਵਿਚ ਸੰਕ੍ਰਮਣ ਤੇਜ਼ੀ ਨਾਲ ਫੈਲ ਰਿਹਾ ਹੈ। ਅਜਿਹੇ ਵਿਚ ਆਮ ਲੋਕਾਂ ਨੂੰ ਕੋਰੋਨਾ ਦੇ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ।

ਬਿੱਟੂ ਨੇ ਕਿਹਾ ਕਿ ਲੋਕਾਂ ਨੂੰ ਮਾਸਕ ਪਹਿਨਣ, ਸੈਨੇਟਾਈਜੇਸ਼ਨ ਅਤੇ ਫਿਜੀਕਲ ਡਿਸਟੈਂਸਿੰਗ ਦਾ ਮਾਪਦੰਡਾਂ ਨੂੰ ਸੁਨਿਸ਼ਚਿਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰਾਂ ਦਾ ਪਿਛਲੇ ਦਿਨੀਂ ਕੋਰੋਨਾ ਟੈਸਟ ਕਰਾਇਆ ਗਿਆ ਸੀ। ਇਸ ਟੈਸਟਰ ਤੋਂ ਬਾਅਦ ਕਈ ਸੰਸਦ ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਬਿੱਟੂ ਨੇ ਕਿਹਾ ਕਿ ਅਜੇ ਉਹ ਠੀਕ ਹਨ ਅਤੇ ਦਿੱਲੀ ਦੀ ਸਰਕਾਰੀ ਰਿਹਾਇਸ਼ ਵਿਚ ਕੁਆਰੰਟਾਈਨ ਹਨ।
Real Estate