ਦੇਸ਼ ਵਿਚ ਕੱਲ੍ਹ ਤੋਂ 45+ ਵਾਲਿਆਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ

193

ਨਵੀਂ ਦਿੱਲੀ, ਏਜੰਸੀਆਂ : ਦੇਸ਼ ਵਿਚ ਕੋਰੋਨਾ ਵਾਇਰਸ ਦੇ ਵਧਦੇ ਖਤਰੇ ਦੌਰਾਨ ਟੀਕਾਕਰਨ ਜਾਰੀ ਹੈ। ਦੇਸ਼ ਵਿਚ ਚੱਲ ਰਹੇ ਕੋਰੋਨਾ ਟੀਕਾਕਰਨ ਪ੍ਰੋਗਰਾਮ ਬਾਰੇ ਇਕ ਵੱਡਾ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ 1 ਅਪ੍ਰੈਲ ਤੋਂ 45 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਵੀ ਕੋਰੋਨਾ ਦਾ ਟੀਕਾ ਲਗਵਾਉਣ ਦੀ ਗੱਲ ਕਹੀ ਗਈ ਹੈ। ਇਸ ਤੋਂ ਪਹਿਲਾਂ 45 ਸਾਲ ਤੋਂ ਜ਼ਿਆਦਾ ਉਮਰ ਦੇ ਉਨ੍ਹਾਂ ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਰਹੀ ਸੀ ਜਿਹੜੇ ਗੰਭੀਰ ਬਿਮਾਰੀਆਂ ਤੋਂ ਪੀੜਤ ਹਨ। ਪਰ ਹੁਣ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 45 ਸਾਲ ਦੇ ਸਾਰੇ ਲੋਕ ਕੋਰੋਨਾ ਦਾ ਟੀਕਾ ਲਗਵਾ ਲੈਣ। ਇਸ ਦੀ ਪ੍ਰਕਿਰਿਆ ਕੱਲ੍ਹ ਤੋਂ ਦੇਸ਼ ਭਰ ਵਿਚ ਸ਼ੁਰੂ ਹੋ ਜਾਵੇਗਾ।

ਕਿਉਂ ਜ਼ਰੂਰੀ ਹੈ 45+ ਦਾ ਟੀਕਾਕਰਨ?

ਸਰਕਾਰ ਨੇ ਦੱਸਿਆ ਹੈ ਕਿ ਹੁਣ ਤਕ ਦੇ ਅੰਕੜਿਆਂ ਮੁਤਾਬਿਕ ਕੋਰੋਨਾ ਨਾਲ ਹੋਣ ਵਾਲੀਆਂ 80 ਫ਼ੀਸਦ ਮੌਤਾਂ 45 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਦੀਆਂ ਹੀ ਹੋਈਆਂ ਹਨ। ਇਸ ਤੋਂ ਸਾਫ਼ ਹੈ ਕਿ ਇਸ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਉਣ ਨਾਲ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ‘ਤੇ ਕਾਫੀ ਹੱਦ ਤਕ ਰੋਕ ਲਗਾਈ ਜਾ ਸਕਦੀ ਹੈ। ਸਰਕਾਰ ਵੱਲੋਂ ਇਹ ਵੀ ਸਾਫ਼ ਕੀਤਾ ਗਿਆ ਹੈ ਕਿ ਇਕ ਵਾਰ 45+ ਵਾਲੇ ਲੋਕਾਂ ਨੂੰ ਵੈਕਸੀਨ ਲੱਗ ਜਾਣ ਤੋਂ ਬਾਅਦ 45 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਵੀ ਵੈਕਸੀਨ ਲਗਾਈ ਜਾਵੇਗੀ।
Real Estate