ਕੈਪਟਨ ਅਮਰਿੰਦਰ ਨੂੰ ਸਲਾਹ, ਨਕਲ ‘ਚ ਵੀ ਅਕਲ ਚਾਹੀਦੀ ਹੈ : ਰਾਘਵ ਚੱਢਾ

248

ਚੰਡੀਗੜ੍ਹ : ਕੈਪਟਨ ਸਰਕਾਰ ਵੱਲੋਂ ਔਰਤਾਂ ਲਈ ਫ਼ਰੀ ਬੱਸ ਸਫ਼ਰ ਦੇ ਐਲਾਨ ‘ਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਖੋਖਲਾ ਵਾਅਦਾ ਹੈ। ਇਸ ਐਲਾਨ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਧੂਲ ਝੋਂਕ ਰਹੇ ਹਨ। ਪਾਰਟੀ ਮੁੱਖ ਦਫ਼ਤਰ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ‘ਆਪ’ ਪੰਜਾਬ ਦੇ ਸਹਿ-ਪ੍ਰਭਾਰੀ ਰਾਘਵ ਚੱਢਾ ਨੇ ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੀਆਂ ਯੋਜਨਾਵਾਂ ਦੀ ਨਕਲ ਕਰਦੇ ਹੋਏ ਪੰਜਾਬ ਦੀਆਂ ਮਹਿਲਾਵਾਂ ਲਈ ਫ਼ਰੀ ਬੱਸ ਸਫ਼ਰ ਦਾ ਐਲਾਨ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਕਰੀਬ ਦੋ ਸਾਲ ਪਹਿਲਾਂ ਹੀ ਦਿੱਲੀ ਦੀਆਂ ਆਮ ਔਰਤਾਂ ਲਈ ਡੀਟੀਸੀ ਦੀਆਂ ਬੱਸਾਂ ਵਿੱਚ ਸਫ਼ਰ ਮੁਫ਼ਤ ਕਰ ਦਿੱਤਾ ਸੀ ਪਰ ਕੈਪਟਨ ਸਰਕਾਰ ਨੇ ਕੇਜਰੀਵਾਲ ਸਰਕਾਰ ਦੀਆਂ ਯੋਜਨਾਵਾਂ ਦੀ ਚੰਗੀ ਤਰ੍ਹਾਂ ਨਕਲ ਨਹੀਂ ਕੀਤੀ, ਇਸ ਲਈ ਇਹ ਵਾਅਦਾ ਖੋਖਲਾ ਬਣ ਗਿਆ ਹੈ, ਕਿਉਂਕਿ ਨਕਲ ਕਰਨ ਲਈ ਵੀ ਅਕਲ ਚਾਹੀਦੀ ਹੈ। ਕੈਪਟਨ ਸਰਕਾਰ ਨੇ ਸਿਰਫ਼ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਫ਼ਰੀ ਸਫ਼ਰ ਕਰਨ ਦਾ ਐਲਾਨ ਕੀਤਾ ਹੈ, ਜਦੋਂ ਕਿ ਪੰਜਾਬ ਦੇ ਜ਼ਿਆਦਾਤਰ ਰੂਟਾਂ ਉੱਤੇ ਪ੍ਰਾਈਵੇਟ ਬੱਸਾਂ ਚੱਲਦੀਆਂ ਹਨ, ਪਰ ਸਰਕਾਰ ਨੇ ਪ੍ਰਾਈਵੇਟ ਬੱਸਾਂ ਨੂੰ ਫ਼ਰੀ ਨਹੀਂ ਕੀਤਾ ਹੈ ਤੇ ਨਾ ਹੀ ਉਸ ਦੇ ਕਿਰਾਏ ਵਿੱਚ ਕੋਈ ਕਮੀ ਕਰਨ ਦਾ ਐਲਾਨ ਕੀਤਾ ਹੈ। ਸਰਕਾਰੀ ਬੱਸਾਂ ਵਿੱਚ ਵੀ ਏਸੀ ਅਤੇ ਵੋਲਵੋ ਬੱਸਾਂ ਨੂੰ ਫ਼ਰੀ ਨਹੀਂ ਕੀਤਾ ਗਿਆ ਹੈ। ਸਿਰਫ਼ ਸਾਧਾਰਨ ਸਰਕਾਰੀ ਬੱਸਾਂ ਨੂੰ ਫ਼ਰੀ ਕਰਕੇ ਕੈਪਟਨ ਸਰਕਾਰ ਆਪਣੀ ਵਾਹੋ-ਵਾਹੀ ਕਰ ਰਹੀ ਹੈ।
Real Estate