ਕੋਵਿਡ-19: ਪ੍ਰਧਾਨ ਮੰਤਰੀ ਵੱਲੋਂ ਮਹਾਰਾਸ਼ਟਰ, ਪੰਜਾਬ ਅਤੇ ਛੱਤੀਸਗੜ੍ਹ ਵਿੱਚ ਕੇਂਦਰੀ ਮਾਹਰਾਂ ਦੀਆਂ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼

125

ਨਵੀਂ ਦਿੱਲੀ, 4 ਅਪਰੈਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ, ਪੰਜਾਬ ਅਤੇ ਛੱਤੀਸਗੜ੍ਹ ਵਿੱਚ ਕੇਂਦਰੀ ਮਾਹਰਾਂ ਦੀਆਂ ਟੀਮਾਂ ਤਾਇਨਾਤ ਕਰਨ ਦਾ ਨਿਰਦੇਸ਼ ਦਿੱਤਾ ਹੈ, ਕਿਉਂਕਿ ਇਨ੍ਹਾਂ ਰਾਜਾਂ ਵਿੱਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਪੰਜਾਬ ਵਿੱਚ ਪਿਛਲੇ ਪੰਦਰਵਾੜੇ ਦੌਰਾਨ ਹੋਈਆਂ ਮੌਤਾਂ ਭਾਰਤ ਵਿਚ ਇਸ ਸਮੇਂ ਦੌਰਾਨ ਹੋਈਆਂ ਕੁੱਲ ਕੋਵਿਡ ਮੌਤਾਂ ਦਾ 16.7 ਫੀਸਦੀ ਹੈ।

ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਦੇਸ਼ ਵਿੱਚ ਕੋਵਿਡ -19 ਸਥਿਤੀ ਅਤੇ ਟੀਕਾਕਰਣ ਮੁਹਿੰਮ ਦੀ ਸਮੀਖਿਆ ਕੀਤੀ। ਮੁਲਕ ਵਿੱਚ ਕਰੋਨਾ ਮਾਮਲੇ ਅਤੇ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ, ਜਿਸ ਵਿੱਚ 10 ਸੂਬਿਆਂ ਦਾ 91 ਫੀਸਦੀ ਤੋਂ ਵਧ ਦਾ ਯੋਗਦਾਨ ਹੈ। ਸ੍ਰੀ ਮੋਦੀ ਨੇ ਕਿਹਾ ਕਿ ਟੈਸਟਿੰਗ, ਟਰੇਸਿੰਗ, ਇਲਾਜ, ਕੋਵਿਡ ਤੋਂ ਬਚਾਅ ਦੇ ਉਪਾਅ ਅਤੇ ਟੀਕਾਕਰਣ ਦੀ ਪੰਜ ਸੂਤਰੀ ਰਣਨੀਤੀ ਨੂੰ ਜੇ ਗੰਭੀਰਤਾ ਅਤੇ ਵਚਨਬੱਧਤਾ ਨਾਲ ਲਾਗੂ ਕੀਤਾ ਜਾਵੇ ਤਾਂ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।

Real Estate