ਕੋਰੋਨਾ ਦੇ ਚੱਲਦੇ ਪੰਜਾਬ ’ਚ ਵਧੀ ਕਰਫਿ਼ਊ ਦੀ ਮਿਆਦ, ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ

40

ਜਲੰਧਰ : ਪੰਜਾਬ ’ਚ ਦਿਨੋ-ਦਿਨ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸੇ ਅਧੀਨ ਅੱਜ ਕੈਪਟਨ ਸਰਕਾਰ ਵਲੋਂ ਪੰਜਾਬ ’ਚ ਨਵੀਂਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਕਰਫਿ਼ਊ  ਦੀ ਮਿਆਦ ਵੀ ਵਧਾ ਦਿੱਤੀ ਗਈਹੈ। ਕੈਪਟਨ ਸਰਕਾਰ ਵਲੋਂ ਸਿਆਸੀ ਰੈਲੀਆਂ ’ਤੇ ਵੀ ਰੋਕ ਲੱਗਾ ਦਿੱਤੀ ਗਈਹੈ। ਇਸ ਦੇ ਨਾਲ ਹੀ ਨਾਈਟ ਕਰਫਿਊ ਦੀ ਮਿਆਦ ਵਧਾ ਕੇ 30 ਅਪ੍ਰੈਲ ਤੱਕ ਕਰ ਦਿੱਤੀ ਗਈ ਹੈ, ਇਸ ਤੋਂ ਪਹਿਲਾਂ ਪੰਜਾਬ ’ਚ ਨਾਈਟ ਕਰਫਿਊ 10 ਅਪ੍ਰੈਲ ਤੱਕ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਸਮਾਰੋਹਾਂ ਅਤੇ ਸਸਕਾਰ ਲਈ 50 ਲੋਕਾਂ ਤੋਂ ਜ਼ਿਆਦਾ ਦਾ ਇਕੱਠ ਨਹੀਂ ਹੋ ਸਕਦਾ ਅਤੇ ਆਊਟਡੋਰ ਸਮਾਗਮਾਂ ਲਈ 100 ਤੋਂ ਵੱਧ ਦਾ ਇਕੱਠ ਨਹੀਂ ਹੋ ਸਕਦਾ ਹੈ। ਸਰਕਾਰੀ ਅਦਾਰਿਆਂ ’ਚ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ।

Real Estate