ਕੋਰੋਨਾ ਨੇ ਤੋੜੇ ਹੁਣ ਤਕ ਦੇ ਸਾਰੇ ਰਿਕਾਰਡ, 24 ਘੰਟੇ ’ਚ 1.15 ਲੱਖ ਨਵੇਂ ਮਾਮਲੇ

145

ਨਵੀਂ ਦਿੱਲੀ: ਭਾਰਤ ’ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 1,15,736 ਨਵੇਂ ਮਾਮਲੇ ਸਾਹਮਣੇ ਆਏ ਤੇ 630 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ। ਇਹ ਅੰਕੜਾ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਦੇਸ਼ ’ਚ ਹੁਣ ਤਕ ਕੁੱਲ ਇਨਫੈਕਟਿਡ ਲੋਕਾਂ ਦਾ ਅੰਕੜਾ 1,28,01785 ਹੋ ਗਿਆ ਹੈ ਤੇ ਹੁਣ ਤਕ ਮਹਾਮਾਰੀ ਕਾਰਨ ਮਰਨ ਵਾਲਿਆਂ ਦਾ ਅੰਕੜਾ 1,66,177 ’ਤੇ ਪਹੁੰਚ ਗਿਆ ਹੈ। ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ ’ਚ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 8,43,473 ਹੈ।

ਇਸ ਅਨੁਸਾਰ ਬੀਤੇ 24 ਘੰਟਿਆਂ ’ਚ ਇਨਫੈਕਸ਼ਨ ਤੋਂ ਤੰਦਰੁਸਤ ਹੋ ਕੇ ਹਸਪਤਾਲ ਤੋਂ ਕੁੱਲ 59,856 ਲੋਕ ਡਿਸਚਾਰਜ ਹੋ ਕੇ ਆਪਣੇ ਘਰਾਂ ਨੂੰ ਪਰਤੇ। ਇਸਦੇ ਨਾਲ ਹੀ 16 ਜਨਵਰੀ ਤੋਂ ਸ਼ੁਰੂ ਕੀਤੇ ਗਏ ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਤਹਿਤ ਦੇਸ਼ ’ਚ ਕੁੱਲ 8,70,77,474 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ। ਆਈਸੀਐੱਮਆਰ ਦੇ ਅਨੁਸਾਰ, ਭਾਰਤ ’ਚ ਮੰਗਲਵਾਰ ਤਕ ਕੋਰੋਨਾ ਵਾਇਰਸ ਲਈ ਕੁੱਲ 25,14,39,598 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ’ਚੋਂ 12,08,329 ਸੈਂਪਲ ਕੱਲ ਟੈਸਟ ਕੀਤੇ ਗਏ।

ਦੇਸ਼ ਦੇ ਸਭ ਤੋਂ ਵੱਧ ਇਨਫੈਕਟਿਡ ਰਾਜਾਂ ’ਚ ਮਹਾਰਾਸ਼ਟਰ ਦੇ ਪੁਣੇ ’ਚ ਪਿਛਲੇ 24 ਘੰਟਿਆਂ ’ਚ ਕੋਵਿਡ-19 ਦੇ 10,226 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 58 ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ। ਹੁਣ ਤਕ ਇਥੇ ਕੁੱਲ 10,340 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਦੁਨੀਆਂ ਭਰ ’ਚ ਕੋਵਿਡ-19 ਇਨਫੈਕਟਿਡ ਦਾ ਅੰਕੜਾ 13 ਕਰੋੜ 22 ਲੱਖ ਦੇ ਪਾਰ ਚਲਾ ਗਿਆ ਹੈ ਤੇ ਮਰਨ ਵਾਲਿਆਂ ਦੀ ਗਿਣਤੀ 28 ਲੱਖ 70 ਹਜ਼ਾਰ ਤੋਂ ਵੀ ਵੱਧ ਹੈ। ਇਹ ਅੰਕੜਾ ਜੌਨਸ ਹੌਪਕਿੰਸ ਯੂਨੀਵਰਸਿਟੀ ਵੱਲੋਂ ਬੁੱਧਵਾਰ ਸਵੇਰੇ ਜਾਰੀ ਕੀਤਾ ਗਿਆ।

Real Estate