ਮਸ਼ਹੂਰ ਅਦਾਕਾਰ ਸਤੀਸ਼ ਕੌਲ ਦਾ ਦਿਹਾਂਤ

95

ਜਲੰਧਰ : ਪੰਜਾਬੀ ਫਿਲਮ ਇੰਡਸਟਰੀ ‘ਚ ਅਮਿਤਾਭ ਬੱਚਨ ਅਖਵਾਉਣ ਵਾਲੇ ਸਤੀਸ਼ ਕੌਲ ਦਾ ਅੱਜ ਦਿਹਾਂਤ ਹੋ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸਤੀਸ਼ ਕੌਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਸਤੀਸ਼ ਕੌਲ ਨੇ ਕਈ ਪੰਜਾਬੀ ਫ਼ਿਲਮਾਂ ’ਚ ਵੀ ਕੰਮ ਕੀਤਾ ਸੀ। ਸਤੀਸ਼ ਕੌਲ ਅਮਿਤਾਭ ਬੱਚਨ ਤੇ ਦਿਲੀਪ ਕੁਮਾਰ ਨਾਲ ਵੀ ਕੰਮ ਕਰ ਚੁੱਕੇ ਸਨ। ਬੀ. ਆਰ. ਚੋਪੜਾ ਦੀ ਮਹਾਭਾਰਤ ਦੀ ਲੋਕਪ੍ਰਿਯਤਾ ਕਾਰਣ ਸਤੀਸ਼ ਕੌਲ ਚਰਚਾ ‘ਚ ਆਏ ਸਨ। ਮਹਾਭਾਰਤ ‘ਚ ਇੰਦਰ ਦੇਵ ਦਾ ਰੋਲ ਨਿਭਾਉਣ ਵਾਲੇ ਸਤੀਸ਼ ਕੌਲ ਅੱਜ ਸਵੇਰੇ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ।

Real Estate