ਕੋਵਿਡ-19: ਮੁਲਕ ਵਿੱਚ ਰਿਕਾਰਡ 1.68 ਨਵੇਂ ਮਾਮਲੇ ਆਏ ਸਾਹਮਣੇ

174

ਨਵੀਂ ਦਿੱਲੀ, 12 ਅਪਰੈ

ਭਾਰਤ ਵਿੱਚ ਬੀਤੇ 24 ਘੰਟਿਆਂ ਵਿੱਚ ਕਰੋਨਾ ਲਾਗ ਦੇ ਰਿਕਾਰਡ 1.68 ਨਵੇਂ ਮਾਮਲੇ ਸਾਹਮਣੇ ਆਉਣ ਬਾਅਦ ਪੀੜਤਾਂ ਦੀ ਕੁਲ ਗਿਣਤੀ ਵਧ ਕੇ 1,35,27,717 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਮੁਲਕ ਵਿੱਚ ਪੀੜਤ ਲੋਕਾਂ ਦੇ ਸਿਹਤਯਾਬ ਹੋਣ ਦੀ ਦਰ 90 ਫੀਸਦੀ ਤੋਂ ਵੀ ਘੱਟ ਰਹਿ ਗਈ ਹੈ। ਮੁਲਕ ਵਿੱਚ ਜ਼ੇਰ ਇਲਾਜ ਮਰੀਜ਼ਾਂ ਦੀ ਗਿਣਤੀ 12 ਲੱਖ ਹੈ ਅਤੇ 904 ਹੋਰ ਵਿਅਕਤੀਆਂ ਦੀ ਮੌਤ ਹੋਣ ਬਾਅਦ ਮਿ੍ਤਕਾਂ ਦੀ ਗਿਣਤੀ ਵਧ ਕੇ 1,70, 179 ਹੋ ਗਈ ਹੈ। ਆਈਸੀਐੱਮਆਰ ਦੀ ਰਿਪੋਰਟ ਮੁਤਾਬਕ 11 ਅਪਰੈਲ ਤਕ 25,78,06, 986 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 11, 80,136 ਨਮੂਨਿਆਂ ਦੀ ਜਾਂਚ ਐਤਵਾਰ ਨੂੰ ਕੀਤੀ ਗਈ।

Real Estate