ਕਰੋਨਾਵਾਇਰਸ: ਭਾਰਤ ਵਿਚ ਰਿਕਾਰਡ 1,84,372 ਨਵੇਂ ਕੇਸ, 1,027 ਮੌਤਾਂ

307

ਨਵੀਂ ਦਿੱਲੀ, 14 ਅਪਰੈਲ

 

ਦੇਸ਼ ਵਿੱਚ 18 ਅਕਤੂਬਰ, 2020 ਤੋਂ ਬਾਅਦ ਪਿਛਲੇ 24 ਘੰਟਿਆਂ ਵਿੱਚ ਕਰੋਨਾਵਾਇਰਸ ਦੇ ਸਭ ਤੋਂ ਵੱਧ 1,84,372 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਹੁਣ ਤੱਕ ਸਾਹਮਣੇ ਆਏ ਕੁੱਲ ਕੇਸਾਂ ਦੀ ਗਿਣਤੀ ਵਧ ਕੇ 1,38,73,825 ਹੋ ਗਈ ਹੈ। ਇਸ ਤੋਂ ਇਲਾਵਾ ਦੇਸ਼ ਭਰ ਵਿੱਚ ਪਿਛਲੇ 24 ਘੰਟਿਆਂ ਵਿੱਚ 1,027 ਹੋਰ ਮੌਤਾਂ ਹੋਈਆਂ ਜਿਸ ਨਾਲ ਹੁਣ ਤੱਕ ਕਰੋਨਾ ਕਾਰਨ ਦੇਸ਼ ਭਰ ਵਿੱਚ ਹੋਈਆਂ ਕੁੱਲ ਮੌਤਾਂ ਦੀ ਗਿਣਤੀ ਵਧ ਕੇ 1,72,085 ’ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 13,65,704 ਹੈ। ਹੁਣ ਤੱਕ 1,23,36,036 ਲੋਕ ਠੀਕ ਹੋ ਚੁੱਕੇ ਹਨ। ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ ਘੱਟ ਕੇ 89.51 ਫ਼ੀਸਦ ਰਹਿ ਗਈ ਹੈ।

Real Estate