ਕੋਰੋਨਾ ਦਾ ਪ੍ਰਕੋਪ ਜਾਰੀ: ਭਾਰਤ ਵਿਚ ਇਕ ਦਿਨ ’ਚ ਸਭ ਤੋਂ ਵੱਧ 1341 ਮੌਤਾਂ, 234692 ਨਵੇਂ ਕੇਸ

281

ਨਵੀਂ ਦਿੱਲੀ, 17 ਅਪਰੈਲ

ਭਾਰਤ ਵਿਚ ਕਰੋਨਾਵਾਇਰਸ ਦੇ ਰਿਕਾਰਡ 2,34,692 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਲਾਗ ਤੋਂ ਪ੍ਰਭਾਵਿਤ ਹੋ ਚੁੱਕੇ ਕੁੱਲ ਲੋਕਾਂ ਦੀ ਗਿਣਤੀ ਵਧ ਕੇ 1,45,26,609 ਹੋ ਗਈ ਹੈ, ਉੱਧਰ ਇਕ ਦਿਨ ਵਿਚ ਹੁਣ ਤੱਕ ਸਭ ਤੋਂ ਵੱਧ 1341 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਕਰੋਨਾ ਕਾਰਨ ਮਰਨ ਵਾਲੇ ਕੁੱਲ ਲੋਕਾਂ ਦੀ ਗਿਣਤੀ 1,75,649 ਤੱਕ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨਿਚਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ ਵਿਚ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ 16 ਲੱਖ ਤੋਂ ਵੱਧ ਹੋ ਗਈ ਹੈ। ਲਾਗ ਦੇ ਕੇਸਾਂ ਵਿਚ ਲਗਾਤਾਰ 38ਵੇਂ ਦਿਨ ਵਾਧਾ ਹੋਇਆ ਹੈ। ਦੇਸ਼ ਵਿਚ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵਧ ਕੇ 16,79,740 ਹੋ ਗਈ ਹੈ ਜੋ ਲਾਗ ਦੇ ਕੁੱਲ ਕੇਸਾਂ ਦਾ 11.56 ਫ਼ੀਸਦ ਹੈ ਜਦੋਂਕਿ ਲਾਗ ਤੋਂ ਉੱਭਰ ਕੇ ਠੀਕ ਹੋਣ ਵਾਲੇ ਲੋਕਾਂ ਦੀ ਦਰ ਘੱਟ ਕੇ 87.23 ਫ਼ੀਸਦ ਰਹਿ ਗਈ ਹੈ। ਇਸ ਬਿਮਾਰੀ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ 1.21 ਫ਼ੀਸਦ ਹੈ।

Real Estate