ਥਾਣਾ ਕਰਤਾਰਪੁਰ ਵਿੱਚ ਹਵਾਲਾਤੀ ਵੱਲੋਂ ਖੁਦਕੁਸ਼ੀ

267

ਕਰਤਾਰਪੁਰ, 18 ਅਪਰੈਲ

 

ਇਥੋਂ ਦੇ ਪੁਲੀਸ ਥਾਣੇ ਵਿਚ ਚੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮੁੱਦੋਵਾਲ ਦੇ ਵਿਅਕਤੀ ਨੇ ਆਤਮਹੱਤਿਆ ਕਰ ਲਈ ਹੈ ਜਿਸ ਦੀ ਪਛਾਣ ਜਤਿੰਦਰ ਸਿੰਘ ਕਾਲਾ ਵਜੋਂ ਹੋਈ ਹੈ। ਡੀ ਐੱਸ ਪੀ ਕਰਤਾਰਪੁਰ ਸੁਖਪਾਲ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ਼ ਪਹਿਲਾਂ ਚੋਰੀ ਦੇ ਮਾਮਲੇ ਦਰਜ ਸਨ ਅਤੇ ਕਰਤਾਰਪੁਰ ਪੁਲੀਸ ਨੇ ਇਕ ਦਿਨ ਪਹਿਲਾਂ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਨੇ ਇਸ ਸਬੰਧੀ ਧਾਰਾ 379 ਅਤੇ 34 ਆਈ ਪੀ ਸੀ ਤਹਿਤ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਤਿੰਦਰ ਨੇ ਬੀਤੀ ਰਾਤ ਹਵਾਲਾਤ ਵਿੱਚ ਫਾਹਾ ਲੈ ਕੇ ਆਤਮਹੱਤਿਆ ਕੀਤੀ।

Real Estate