ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ’ਚ ਆਕਸੀਜਨ ਦੀ ਘਾਟ ਕਾਰਨ 25 ਮਰੀਜ਼ਾਂ ਦੀ ਮੌਤ

165

ਨਵੀਂ ਦਿੱਲੀ, 23 ਅਪਰੈਲ

ਇਥੋਂ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ ਪਿਛਲੇ ਚੌਵੀ ਘੰਟਿਆਂ ਅੰਦਰ 25 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 60 ਮਰੀਜ਼ਾਂ ਦੀ ਹਾਲਤ ਗੰਭੀਰ ਹੈ। ਇਹ ਵੀ ਪਤਾ ਲੱਗਾ ਹੈ ਕਿ ਆਕਸੀਜਨ ਦੀ ਘੱਟ ਦਬਾਅ ਦੀ ਸਪਲਾਈ ਕਾਰਨ ਮੌਤਾਂ ਹੋਈਆਂ ਹਨ। ਦੂਜੇ ਪਾਸੇ ਕੇਂਦਰ ਸਰਕਾਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਉਕਤ ਹਸਪਤਾਲ ਵਿਚ ਵਾਧੂ ਆਕਸੀਜਨ ਦੀ ਸਪਲਾਈ ਮੌਜੂਦ ਹੈ ਤੇ ਇਕ ਹੋਰ ਟੈਂਕਰ ਹਸਪਤਾਲ ਵਿਚ ਪੁੱਜ ਚੁੱਕਾ ਹੈ। ਸਰ ਗੰਗਾ ਰਾਮ ਹਸਪਤਾਲ ਦੇ ਚੇਅਰਮੈਨ ਡਾ. ਡੀ ਐਸ ਰਾਣਾ ਨੇ ਦੱਸਿਆ ਕਿ ਹਸਪਤਾਲ ਨੂੰ ਬਿਨਾਂ ਰੁਕੇ ਤੇ ਸਮੇਂ ਸਿਰ ਆਕਸੀਜਨ ਦੀ ਸਪਲਾਈ ਲੋੜੀਂਦੀ ਹੈ। ਇਸ ਹਸਪਤਾਲ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਸਪਤਾਲ ਵਿਚ ਵੈਂਟੀਲੇਟਰ ਦੀ ਘਾਟ ਤੇ ਠੀਕ ਤਰ੍ਹਾਂ ਕੰਮ ਨਾ ਕਰਨ ਕਾਰਨ ਹੋਰ ਮਰੀਜ਼ਾਂ ਦੀ ਹਾਲਤ ਵੀ ਗੰਭੀਰ ਹੈ। ਇਸ ਤੋਂ ਪਹਿਲਾਂ ਹਸਪਤਾਲ ਨੇ ਕੇਂਦਰ ਸਰਕਾਰ ਨੂੰ ਜਾਣਕਾਰੀ ਦਿੱਤੀ ਸੀ ਕਿ ਹਸਪਤਾਲ ਵਿਚ ਛੇਤੀ ਹੀ ਆਕਸੀਜਨ ਮੁੱਕਣ ਵਾਲੀ ਹੈ।

Real Estate