ਓਲੰਪਿਕ ਵਿੱਚ ਤਗਮੇ ਜਿੱਤਣ ਵਾਲੇ ਸੁਸ਼ੀਲ ਕੁਮਾਰ ਦੀ ਭਾਲ ਵਿੱਚ ਪੁਲਿਸ !

314

ਦਿੱਲੀ ਦੇ ਛਤਰਸਾਲ ਸਟੇਡੀਅਮ ਵਿੱਚ ਕਤਲ ਤੇ ਕਈ ਵਿਅਕਤੀਆਂ ਜ਼ਖ਼ਮੀ ਹੋਣ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਦੀਆਂ ਕਈ ਟੀਮਾਂ ਦੋ ਵਾਰ ਦੇ ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਅਤੇ ਹੋਰ ਵਿਅਕਤੀਆਂ ਦੀ ਭਾਲ ਵਿੱਚ ਹਨ। ਏਡੀਸੀਪੀ ਦਿੱਲੀ ਅਨੁਸਾਰ ਸੁਸ਼ੀਲ ਕੁਮਾਰ ਦੀ ਇਹ ਵਾਰਦਾਤ ਵਿੱਚ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਉਸ ਖ਼ਿਲਾਫ਼ ਇਲਜ਼ਾਮ ਲਗਾਏ ਗਏ ਹਨ। ਅਸੀਂ ਆਪਣੀ ਟੀਮ ਨੂੰ ਉਸ ਦੇ ਘਰ ਭੇਜਿਆ ਸੀ ਪਰ ਉਹ ਨਹੀਂ ਮਿਲਿਆ। ਇਸ ਤੋਂ ਇਲਾਵਾ ਪੰਜ ਗੱਡੀਆਂ ਵਿਚੋਂ ਇਕ ਵਿਚ ਦੋ ਨਾਲੀ ਬੰਦੂਕ, ਦੋ ਡਾਂਗਾਂ ਬਰਾਮਦ ਹੋਈਆਂ। ਹਲਾਂਕਿ ਸੁਸ਼ੀਲ ਕੁਮਾਰ ਇਸ ਮਾਮਲੇ ਵਿੱਚ ਆਪਣੀ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕਰ ਚੁੱਕਿਆ ਹੈ।

Real Estate