ਕੇਂਦਰ ਵੱਲੋਂ ਆਏ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਦੇਣ ਦੀ ਜਾਂਚ ਹੋਵੇ -ਸ੍ਰੀ ਸਿੰਗਲਾ

254

ਬਠਿੰਡਾ / ਬਲਵਿੰਦਰ ਸਿੰਘ ਭੁੱਲਰ
ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਭੇਜੇ ਸਰਕਾਰੀ ਵੈਂਟੀਲੇਟਰਾਂ ਸਬੰਧੀ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸ੍ਰੀ ਸਰੂਪ ਚੰਦ ਸਿੰਗਲਾ ਨੇ ਕੱਪਟਨ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਸਿਹਤ ਵਿਭਾਗ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਦੇਣ ਦਾ ਖੁਲਾਸ਼ਾ ਕੀਤਾ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਰੋਜਾਨਾਂ ਪੰਜਾਬ ਵਿੱਚ ਹਜ਼ਾਰਾਂ ਜਾਨਾ ਜਾ ਰਹੀਆਂ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦਾ ਸਸਤਾ ਇਲਾਜ ਹੋ ਰਿਹਾ ਹੈ। ਪਰ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਭੇਜੇ ਵੈਂਟੀਲੇਟਰ ਪੰਜਾਬ ਦੀ ਕੈਪਟਨ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਦੇ ਦਿੱਤੇ ਹਨ, ਜੋ ਪੰਜਾਬ ਵਾਸੀਆਂ ਨਾਲ ਧੋਖਾਦੇਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਸ ਸਬੰਧੀ ਸਥਿਤੀ ਸਪਸਟ ਕਰਨ ਕਿ ਪ੍ਰਤੀ ਵੈਂਟੀਲੇਟਰ ਕਿੰਨੇ ਵਿੱਚ ਸੌਦਾ ਹੋਇਆ ਹੈ। ਉਹਨਾਂ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਸਮੇਤ ਸਿਹਤ ਮੰਤਰਤੀ ਬਲਬੀਰ ਸਿੰਘ ਸਿੱਧੂ, ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਅਸਤੀਫੇ ਦੀ ਮੰਗ ਕੀਤੀ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਕੈਪਟਨ ਸਰਕਾਰ ਸਰਮਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਚੁੱਕੀ ਹੈ ਅਤੇ ਮਹਾਂਮਾਰੀ ਦੇ ਕਾਲੇ ਦੌਰ ਦੌਰਾਨ ਸਰਕਾਰੀ ਹਸਪਤਾਲਾਂ ਲਈ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਭੇਜੇ ਵੈਂਟੀਲੇਟਰਾਂ ਦਾ ਵਪਾਰ ਕਰਕੇ ਪੈਸਾ ਕਮਾ ਰਹੀ ਹੈ, ਇਸ ਮਾਮਲੇ ਵਿੱਚ ਮੰਤਰੀ ਤੇ ਵਿਧਾਇਕ ਸਿੱਧੇ ਤੌਰ ਤੇ ਜੁਮੇਵਾਰ ਹਨ। ਉਹਨਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਉ¤ਚ ਪੱਧਰੀ ਜਾਂਚ ਕਰਵਾਈ ਜਾਵੇ। ਉਹਨਾਂ ਦੱਸਿਆ ਕਿ ਜਿਲ•ਾ ਬਠਿੰਡਾ ਹੀ 29 ਵੈਂਟੀਲੇਟਰ ਵੱਖ ਵੱਖ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਗਏ ਹਨ, ਜਿਸਦੀ ਪੁਸ਼ਟੀ ਸਿਵਲ ਸਰਜਨ ਸ੍ਰੀ ਤੇਜਵੰਤ ਸਿੰਘ ਵੱਲੋਂ ਕੀਤੀ ਗਈ ਹੈ।

Real Estate