ਕਿਸਾਨ ਅੰਦੋਲਨ ਵਿੱਚ ਬੈਠੇ 6 ਵਿਅਕਤੀਆਂ ’ਤੇ ਸਮੂਹਿਕ ਬਲਾਤਕਾਰ ਦਾ ਮਾਮਲਾ ਦਰਜ

189

ਦਿੱਲੀ-ਹਰਿਆਣਾ ਬਾਰਡਰਾਂ ਉੱਤੇ ਕਈ ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿਚ ਬੈਠੇ 6 ਵਿਅਕਤੀਆਂ ਉੱਤੇ ਪੁਲਿਸ ਨੇ 25 ਸਾਲਾ ਬੰਗਾਲੀ ਕੁੜੀ ਨਾਲ ਟਿਕਰੀ ਬਾਰਡਰ ਉੱਤੇ ਸਮੂਹਿਕ ਬਲਾਤਕਾਰ ਅਤੇ ਅਗਵਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਬਹਾਦਰਗੜ੍ਹ ਪੁਲਿਸ ਥਾਣੇ ਦੇ ਇੰਚਾਰਜ ਮੁਤਾਬਕ ਪੀੜਤਾ ਦੇ ਪਿਤਾ ਦੀ ਸ਼ਿਕਾਇਤ ਉੱਤੇ ਧਾਰਾ 365, 342, 376-ਡੀ,506 ਅਤੇ 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਫ਼ਆਈਆਰ ਮੁਤਾਬਤ ਮੁਲਜ਼ਮਾਂ ਦੀ ਪਛਾਣ ਅਨਿਲ ਮਲਿਕ, ਅਨੂਪ ਸਿੰਘ, ਅੰਕੁਸ਼ ਸਾਗਵਾਨ, ਜਗਦੀਸ਼ ਵਜੋਂ ਹੋਈ ਹੈ, ਇਨ੍ਹਾਂ ਤੋਂ ਇਲਾਵਾ ਇਨ੍ਹਾਂ ਦੇ ਟੈਂਟ ਵਿਚ ਨਾਲ ਰਹਿਣ ਵਾਲੀਆਂ ਦੋ ਔਰਤਾਂ ਨੂੰ ਵੀ ਕੇਸ ਵਿਚ ਨਾਮਜ਼ਦ ਕੀਤਾ ਗਿਆ ਹੈ। ਇਹ ਸਾਰੇ ਜਣੇ ਟਿਕਰੀ ਬਾਰਡਰ ਉੱਤੇ ਕਿਸਾਨ ਸੋਸ਼ਲ ਆਰਮੀ ਦੇ ਬੈਨਰ ਹੇਠ ਇੱਕ ਟੈਂਟ ਵਿਚ ਰਹਿ ਰਹੇ ਸਨ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਦੱਸਿਆ ਕਿ ਜਦੋਂ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਕਿਸਾਨਾਂ ਨੇ ਆਪ ਜਾਂਚ ਕੀਤੀ ਅਤੇ ਮੁੱਢਲੀ ਜਾਂਚ ਵਿਚ ਪੀੜਤਾ ਦੇ ਇਲਜ਼ਾਮ ਸੱਚ ਲੱਗੇ। ਜਿਸ ਤੋਂ ਬਾਅਦ ਮੁਲਜ਼ਮਾਂ ਦਾ ਅੰਦੋਲਨ ਵਿਚੋਂ ਟੈੱਟ ਚੁਕਵਾ ਦਿੱਤਾ ਗਿਆ ਅਤੇ ਮੁਲਜ਼ਮਾਂ ਖ਼ਿਲਾਫ਼ ਐੱਫ਼ਆਈਆਰ ਕਰਵਾਈ ਗਈ। ਸੰਯੁਕਤ ਕਿਸਾਨ ਮੋਰਚਾ ਪੀੜਤ ਕੁੜੀ ਦੇ ਪਰਿਵਾਰ ਨਾਲ ਖੜਾ ਹੈ। ਕਿਸੇ ਨੂੰ ਵੀ ਔਰਤਾਂ ਨਾਲ ਮਾੜਾ ਵਰਤਾਅ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ, ਇਸ ਕੇਸ ਵਿਚ ਪੀੜਤਾ ਨੂੰ ਇਨਸਾਫ਼ ਦੁਆਉਣ ਲਈ ਸੰਯੁਕਤ ਕਿਸਾਨ ਮੋਰਚਾ ਪਰਿਵਾਰ ਨੂੰ ਹਰ ਸੰਭਵ ਮਦਦ ਮਹੁੱਈਆ ਕਰਵਾਉਣ ਲਈ ਤਿਆਰ ਹੈ।

Real Estate