ਸੰਯੁਕਤ ਕਿਸਾਨ ਮੋਰਚਾ ਮਨਾਏਗਾ ਕਾਲਾ ਦਿਨ

198

ਦਿੱਲੀ ਦੇ ਬਾਰਡਰਾਂ ਤੇ ਚੱਲ ਰਹੇ ਕਿਸਾਨ ਸਘੰਰਸ਼ 6 ਮਹੀਨੇ ਪੂਰੇ ਹੋਣ ‘ਤੇ ਅੱਜ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਵੱਲੋ ਅੱਜ ਸਿਰਫ ਕਾਲੇ ਝੰਡਿਆਂ ਨਾਲ ਹੀ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਹੈ। ਕਿਸਾਨਾਂ ਦਾ ਦਾਅਵਾ ਹੈ ਕਿ ਘਰ , ਖੇਤ , ਦਫਤਰਾਂ , ਵਾਹਨਾਂ ‘ਤੇ ਅੱਜ ਸਿਰਫ ਕਾਲੇ ਝੰਡੇ ਹੀ ਨਜ਼ਰ ਆਉਣਗੇ। ਪੰਜਾਬ ਦੀਆਂ ਸਿਆਸੀ ਪਾਰਟੀਆਂ ਸੱਤਾਧਾਰੀ ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ , ਅਕਾਲੀ ਦਲ , ਬਸਪਾ ਅਤੇ ਵੱਖ ਵੱਖ ਕਰਮਚਾਰੀ ਸੰਗਠਨਾਂ ਵੱਲੋ ਕਿਸਾਨਾਂ ਦਾ ਸਮਰਥਨ ਕੀਤਾ ਗਿਆ ਹੈ। ਕਾਲੇ ਝੰਡਿਆਂ ਦੇ ਰੋਸ ਪ੍ਰਦਰਸ਼ਨ ਦਾ ਸੱਦਾ ਕਿਸਾਨ ਆਗੂਆਂ ਡਾ। ਦਰਸ਼ਨ ਪਾਲ, ਬਲਬੀਰ ਸਿੰਘ ਰਾਜੇਵਾਲ, ਰਾਕੇਸ਼ ਟਿਕੈਤ, ਜੋਗਿੰਦਰ ਸਿੰਘ ਉਗਰਾਹਾਂ, ਬੂਟਾ ਸਿੰਘ ਬੁਰਜਗਿੱਲ ਤੋਂ ਇਲਾਵਾ ਹੋਰ ਕਿਸਾਨ ਆਗੂਆਂ ਵੱਲੋਂ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਅੱਜ ਦੇ ਪ੍ਰਦਰਸ਼ਨਾਂ ਲਈ ਕਿਸੇ ਅਨੁਸਖਾਵੀ ਘਟਨਾ ਨੂੰ ਰੋਕਣ ਲਈ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ। ਕਿਸਾਨ ਆਗੂਆਂ ਵੱਲੋ ਅੱਜ ਪੁਤਲੇ ਵੀ ਫੂਕੇ ਜਾਣੇ ਹਨ।

Real Estate