ਕਰੋਨਾ : ਪਿਤਾ ਦੇ ਸਸਕਾਰ ਤੋਂ ਬਾਅਦ ਪੁੱਤ ਦੀ ਵੀ ਹੋਈ ਮੌਤ

88

ਮੋਗਾ ਦੇ ਹਲਕਾ ਧਰਮਕੋਟ ਦੇ ਪਿੰਡ ਭੋਡੀਵਾਲਾ ਵਿੱਚ ਕੋਰੋਨਾ ਦੇ ਚਲਦਿਆਂ ਇਕੋ ਦਿਨ ਪਿਓ-ਪੁੱਤ ਦੀ ਮੌਤ ਹੋ ਗਈ। ਪਿੰਡ ਭੋਡੀਵਾਲਾ ਦੇ ਸਾਬਕਾ ਸਰਪੰਚ ਅਰਜਨ ਸਿੰਘ (77) ਦੀ ਕੋਰੋਨਾ ਵਾਇਰਸ ਦੇ ਚਲਦਿਆਂ ਮੌਤ ਹੋ ਗਈ ਸੀ ਉਹਨਾਂ ਦੇ ਅੰਤਿਮ ਸਸਕਾਰ ਤੋਂ ਬਾਅਦ ਸ਼ਾਮ ਨੂੰ ਹੀ ਉਹਨਾਂ ਦੇ ਛੋਟੇ ਸਪੁੱਤਰ ਗੁਰਮੀਤ ਸਿੰਘ (44) ਦੀ ਵੀ ਮੌਤ ਹੋ ਗਈ। ਮ੍ਰਿਤਕ ਗੁਰਮੀਤ ਸਿੰਘ ਦੇ ਦੋ ਛੋਟੇ ਬੱਚੇ ਹਨ। ਦੋ ਦਰਦਨਾਕ ਮੌਤਾਂ ਤੋਂ ਬਾਅਦ ਪਰਿਵਾਰ ਸਦਮੇ ਵਿਚ ਹੈ ਅਤੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ।

Real Estate