ਖਹਿਰਾ ਗਏ ਵਾਪਸ ਕਾਂਗਰਸ ਵਿੱਚ, ਨਾਲ ਕਮਾਲੂ ਤੇ ਪਿਰਮਲ ਵੀ ਗਏ

120

2017 ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਧਾੲਕਿ ਬਣੇ ਸੁਖਪਾਲ ਖਹਿਰਾ ਕਾਂਗਰਸ ਵਿਚ ਮੁੜ ਸ਼ਾਮਿਲ ਹੋ ਗਏ ਹਨ । ਆਪਣੇ ਸਾਥੀ ਤਿੰਨ ਵਿਧਾਇਕਾਂ ਦੇ ਨਾਲ ਉਨ੍ਹਾਂ ਨੇ ਕਾਂਗਰਸ ਵਿਚ ਵਾਪਸੀ ਕੀਤੀ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੇ ਆਮ ਆਦਮੀ ਪਾਰਟੀ ਦੇ ਸਾਥੀ ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਮੌੜ ਅਤੇ ਪਿਰਮਲ ਸਿੰਘ ਧੌਲਾ, ਵਿਧਾਇਕ ਭਦੌੜ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ।
ਸੁਖਪਾਲ ਸਿੰਘ ਖਹਿਰਾ ਪਹਿਲਾਂ ਕਾਂਗਰਸ ਪਾਰਟੀ ਦਾ ਹਿੱਸਾ ਸਨ ਅਤੇ ਫਿਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਖਹਿਰਾ ਆਮ ਆਦਮੀ ਪਾਰਟੀ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਅਲੱਗ ਪਾਰਟੀ ਬਣਾ ਲਈ ਸੀ। ਖਹਿਰਾ 2007 ਵਿੱਚ ਕਾਂਗਰਸ ਵੱਲੋਂ ਹਲਕਾ ਭੁਲੱਥ ਦੇ ਵਿਧਾਇਕ ਚੁਣੇ ਗਏ ਸਨ। 2015 ਵਿੱਚ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 2017 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੇ ਅਸੈਂਬਲੀ ਚੋਣਾਂ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਵਿਰੋਧੀ ਧਿਰ ਦਾ ਨੇਤਾ ਵੀ ਬਣਾਇਆ ਗਿਆ ਸੀ। 2019 ਵਿੱਚ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਖਹਿਰਾ ਨੇ ਆਪਣੀ ਰਾਜਨੀਤਕ ਪਾਰਟੀ ਬਣਾਈ ਜਿਸ ਦਾ ਨਾਮ ਪੰਜਾਬ ਏਕਤਾ ਪਾਰਟੀ ਰੱਖਿਆ। ਖਹਿਰਾ ਨੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ਼ 2019 ਵਿੱਚ ਲੋਕ ਸਭਾ ਚੋਣ ਵੀ ਲੜੀ ਸੀ।

Real Estate