ਢਿੱਡ ਦੁਖਣ ਤੇ ਪੀਜੀਆਈ ਰੋਹਤਕ ਲਿਆਂਦਾ ਡੇਰਾ ਸਿਰਸਾ ਮੁਖੀ ਮੁੜ ਜੇਲ੍ਹ ਭੇਜਿਆ

73

ਬਲਾਤਕਾਰ ਤੇ ਕਤਲ ਮਾਮਲੇ ਵਿੱਚ ਕੈਦ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ ਮੁੜ ਰੋਹਤਕ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ। ਖ਼ਬਰਾਂ ਅਨੁਸਾਰ ਉਸ ਦੇ ਢਿੱਡ ਵਿੱਚ ਦਰਦ ਹੋਣ ਕਾਰਨ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਪੀਜੀਆਈ ਲਿਆਂਦਾ ਗਿਆ। ਸੀਟੀ ਸਕੈਨ ਕਰਵਾਉਣ ਤੋਂ ਬਾਅਦ ਉਸ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ। ਟੈਸਟਾਂ ਦੀਆਂ ਰਿਪੋਰਟਾਂ ਉਡੀਕੀਆਂ ਜਾ ਰਹੀਆਂ ਹਨ।

Real Estate