ਜੂਨ 84 ਘੱਲੂਘਾਰੇ ਦੀ ਬਰਸੀ ਮੌਕੇ ਵੱਡੀ ਗਿਣਤੀ ਵਿੱਚ ਅੰਮ੍ਰਿਤਸਰ ਪਹੁੰਚੀ ਸੰਗਤ

201

ਜੂਨ 1984 ‘ਚ ਵਾਪਰੇ ਸਾਕਾ ਨੀਲਾ ਤਾਰਾ ਦੀ ਅੱਜ 37ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ ਗਿਆ । ਇਸ ਮੌਕੇ ਵੱਡੀ ਗਿਣਤੀ ‘ਚ ਪੰਥਕ ਸ਼ਖ਼ਸੀਅਤਾਂ ਅਤੇ ਸਿੱਖ ਸੰਗਤਾਂ ਦੂਰੋਂ ਨੇੜਿਉਂ ਪੁੱਜੀਆਂ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਅੰਦਰ ਤੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ। ਤਿੰਨ ਦਰਜਨਾਂ ਦੇ ਕਰੀਬ ਡੀ.ਐਸ.ਪੀ, ਐਸ.ਪੀ. ਤੇ ਇਕ ਡੀ.ਸੀ.ਪੀ. ਦੀ ਤੈਨਾਤੀ ਰਹੀ। ਇਸ ਦੇ ਨਾਲ ਹੀ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਘੱਲੂਘਾਰਾ ਦਿਵਸ ਅਮਨ ਅਮਾਨ ਨਾਲ ਸਮਾਪਤ ਹੋ ਗਿਆ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਅੱਜ ਖਾਲਿਸਤਾਨ ਡੇਅ ਹੈ। ਅਕਾਲ ਤਖ਼ਤ ਸਾਹਿਬ ਨਾ ਪਹੁੰਚਣ ਦਿੱਤੇ ਜਾਣ ‘ਤੇ ਲਾਈਆਂ ਗਈਆਂ ਰੋਕਾਂ ਬਾਰੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ, “ਇੰਡੀਆ ਦੀ ਹਿੰਦੁਤਵਾ ਸਰਕਾਰ ਸਾਡੇ ਉੱਤੇ ਜ਼ੁਲਮ ਕਰ ਰਹੀ ਹੈ। ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੈ ਜਿਸ ਨੇ ਬਲੂ ਸਟਾਰ ਕਰਵਾਇਆ ਸੀ। ਇਨ੍ਹਾਂ ਲੋਕਾਂ ਨੂੰ ਸਿੱਖਾਂ ਨਾਲ ਕੋਈ ਹਮਦਰਦੀ ਨਹੀਂ ਹੈ।” ਉਨ੍ਹਾਂ ਨੇ ਕਿਹਾ ਕਿ ਦਰਬਾਰ ਸਾਹਿਬ ‘ਤੇ ਹਮਲਾ ਸਿਰਫ਼ ਭਾਰਤ ਦੀ ਸਰਕਾਰ ਅਤੇ ਸਿਆਸੀ ਧਿਰਾਂ ਨੇ ਇਕੱਠੇ ਹੋ ਕੇ ਹੀ ਨਹੀਂ ਸਗੋਂ ਬਰਤਾਨੀਆ ਅਤੇ ਸੋਵੀਅਤ ਰੂਸ ਦੀ ਮਦਦ ਨਾਲ ਕੀਤਾ। ”ਰਵਾਇਤੀ ਅਕਾਲੀਆਂ ਨੇ ਇੰਦਰਾ ਗਾਂਧੀ ਨੂੰ ਯਕੀਨ ਦਵਾਇਆ ਕਿ ਜਦੋਂ ਫੌਜਾਂ ਅਕਾਲ ਤਖ਼ਤ ਸਾਹਿਬ ਪਹੁੰਚੀ ਤਾਂ ਸੰਤ ਜਰਨੈਲ ਸਿੰਘ ਭਿੰਡਰਾਵਾਂਲੇ ਹੱਥ ਉੱਪਰ ਕਰ ਕੇ ਬਾਹਰ ਆ ਜਾਣਗੇ ਅਤੇ ਉਸ ਤੋਂ ਬਾਅਦ ਹੀ ਸਾਡੀ ਸਰਕਾਰ ਆ ਸਕੇਗੀ।” ਉਨ੍ਹਾਂ ਨੇ ਕਿਹਾ ਕਿ ਖਾਲਿਸਤਾਨ ਹਿੰਦੂ ਇੰਡੀਆ, ਇਸਲਾਮਿਕ ਪਾਕਿਸਤਾਨ ਅਤੇ ਕਾਮਰੇਡ ਚੀਨ ਦੇ ਵਿਚਕਾਰ ਇੱਕ ਬਫ਼ਰ ਸਟੇਟ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਵਿੱਚ “ਪੰਜਾਬ, ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਕੱਛ ਗੁਜਰਾਤ ਦਾ ਇਲਾਕਾ ਸ਼ਾਮਲ ਹੋਣਗੇ।”
ਜੂਨ 1984 ਦੌਰਾਨ ਭਾਰਤੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਉੱਤੇ ਕੀਤੀ ਗਈ ਕਾਰਵਾਈ ਨੂੰ ‘ਆਪਰੇਸ਼ਨ ਬਲੂ ਸਟਾਰ’ ਵਜੋਂ ਜਾਣਿਆਂ ਜਾਂਦਾ ਹੈ।

Real Estate