SGPC ਮੁਲਾਜਮਾਂ ਦੀ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਸ਼ਰਮਨਾਕ ਹਰਕਤ !

112

ਜੈਤੋ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬ ਗੰਗਸਰ ਵਿੱਚ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅਧੀਨ ਕੰਮ ਕਰਦੇ ਕਲਰਕ ਅਤੇ ਸੇਵਾਦਾਰਾਂ ‘ਤੇ ਗੰਭੀਰ ਦੋਸ਼ ਲੱਗੇ ਹਨ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪੁਰਾਤਨ ਖੂਹ ‘ਚੋਂ ਸ਼ਰਾਬ, ਮੀਟ ਅਤੇ ਇਤਰਾਜਯੋਗ ਸਮਾਨ ਵੀ ਬਰਾਮਦ ਹੋਇਆ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਕਿ ਮਿਤੀ 7 ਜੂਨ ਨੂੰ ਸੇਵਾਦਾਰ ਬਲਰਾਜ ਸਿੰਘ ਨੇ, ਗੁਰੂ ਘਰ ਦੇ ਮੁਲਾਜ਼ਮਾਂ ਵੱਲੋਂ, ਗੁਰੂ ਕਲਗੀਧਰ ਨਿਵਾਸ ਦੇ ਕਮਰਿਆਂ ਵਿੱਚ ਮਾੜੀ ਨੀਅਤ ਨਾਲ ਜਨਾਨੀਆਂ ਲੈ ਕੇ ਆਉਣ ਸਬੰਧੀ ਗੁਰਮੀਤ ਸਿੰਘ ਨੂੰ ਸੂਚਿਤ ਕੀਤਾ ਸੀ। ਸਾਰਾ ਮਾਮਲਾ ਮੈਨੇਜਰ ਕੁਲਵਿੰਦਰ ਸਿੰਘ ਦੇ ਧਿਆਨ ਵਿੱਚ ਲਿਆਂਦਾ।
ਗੁਰਦਵਾਰਾ ਸਾਹਿਬ ਦੇ ਸੇਵਾਦਾਰ ਬਲਰਾਜ ਸਿੰਘ ਨੇ ਅਨੁਸਾਰ ਕਲਰਕ ਸੁਖਮੰਦਰ ਸਿੰਘ, ਸੇਵਾਦਾਰ ਗੁਰਬਾਜ ਸਿੰਘ ਵਾਸੀਆਨ ਪਿੰਡ ਕਰੀਰਵਾਲੀ ਅਤੇ ਸੇਵਾਦਾਰ ਲਖਵੀਰ ਸਿੰਘ ਵਾਸੀ ਜੈਤੋ ਗ਼ੈਰ ਔਰਤਾਂ ਲੈ ਕੇ ਆਏ ਤਾਂ ਉਸ ਨੇ ਵਿਰੋਧ ਕੀਤਾ।
ਜਦੋਂ ਸੰਗਤਾਂ ਨੇ ਪੁਲਿਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਪੁਲਿਸ ਵੱਲੋਂ ਸੰਗਤ ਦੀ ਹਾਜ਼ਰੀ ਵਿੱਚ ਕਲਗੀਧਰ ਨਿਵਾਸ ਸਥਾਨ ਦੇ ਨਾਲ ਲੱਗਦੇ ਇਤਿਹਾਸਕ ਖੂਹ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ ਸ਼ਰਾਬ ਅਤੇ ਬੀਅਰ ਦੀਆਂ ਬੋਤਲਾਂ, ਮੀਟ ਦੇ ਲਿਫਾਫੇ ਅਤੇ ਜਾਨਵਰ ਦੀਆਂ ਹੱਡੀਆਂ ਬਰਾਮਦ ਹੋਈਆਂ।
ਪੁਲਿਸ ਸਮੇਤ ਸ਼੍ਰੋਮਣੀ ਕਮੇਟੀ ਦੀ ਅੰਮ੍ਰਿਤਸਰ ਤੋਂ ਆਈ ਫਲਾਇੰਗ ਸਕੁਐਡ ਦੀ ਟੀਮ ਨੂੰ ਮੌਕਾ ਸੰਭਾਲਣਾ ਔਖਾ ਹੋ ਗਿਆ, ਕਿਉਂਕਿ ਪੁਲਿਸ ਵਲੋਂ ਸ਼੍ਰੋਮਣੀ ਕਮੇਟੀ ਦੇ ਸਬੰਧਤ ਤਿੰਨ ਮੁਲਾਜ਼ਮਾਂ ਖਿਲਾਫ਼ ਪਰਚਾ ਦਰਜ ਕਰਨ ਅਤੇ ਸ਼੍ਰੋਮਣੀ ਕਮੇਟੀ ਦੀ ਟੀਮ ਵਲੋਂ ਉਨ੍ਹਾਂ ਨੂੰ ਸਸਪੈਂਡ ਕਰਨ ਵਾਲੀ ਸ਼ਰਤ ’ਤੇ ਸੰਗਤਾਂ ਸਹਿਮਤ ਨਹੀਂ ਸਨ।
ਸ੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਕਤ ਘਟਨਾ ਨਾਲ ਸਬੰਧਤ ਮੈਨੇਜਰ ਕੁਲਵਿੰਦਰ ਸਿੰਘ, ਕਲਰਕ ਸੁਖਮੰਦਰ ਸਿੰਘ ਅਤੇ ਦੋ ਸੇਵਾਦਾਰਾਂ ਕ੍ਰਮਵਾਰ ਗੁਰਬਾਜ ਸਿੰਘ ਅਤੇ ਲਖਵੀਰ ਸਿੰਘ ਨੂੰ ਸੇਵਾ ਤੋਂ ਬਰਖ਼ਾਸਤ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। 

Real Estate