ਪੰਜਾਬ ਦੇ ਭਾਜਪਾਈਆਂ ਨੂੰ ਨਸੀਹਤ, ‘ਘਰੋਂ ਬਾਹਰ ਨਿਕਲ ਕੇ ਲੋਕਾਂ ਨੂੰ ਕਿਸਾਨ ਭਲਾਈ ਲਈ ਚੁੱਕੇ ਕਦਮਾਂ ਬਾਰੇ ਦੱਸੋ’

113

ਭਾਜਪਾ ਦੇ ਕੌਮੀ ਲੀਡਰਾਂ ਅਮਿਤ ਸ਼ਾਹ ਅਤੇ ਜੇ ਪੀ ਨੱਢਾ ਨੇ ਪੰਜਾਬ ਦੇ ਭਾਜਪਾ ਆਗੂਆਂ ਨੂੰ ਘਰਾਂ ਤੋਂ ਬਾਹਰ ਨਿਕਲ ਕੇ ਪੰਜਾਬ ਦੇ ਲੋਕਾਂ ਕੋਲ ਜਾ ਕੇ ਕਿਸਾਨਾਂ ਦੀ ਭਲਾਈ ਲਈ ਕੇਂਦਰ ਸਰਕਾਰ ਵੱਲੋਂ ਚੁੱਕੇ ਕਦਮਾਂ ਬਾਰੇ ਦੱਸਣ ਲਈ ਕਿਹਾ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਦੇ ਕੇਂਦਰ ਨਾਲ ਚੱਲ ਰਹੇ ਰੇੜਕੇ ਵਿਚਾਲੇ ਭਾਜਪਾ ਨੇ ਆਪਣੇ ਪੰਜਾਬ ਆਗੂਆਂ ਨੂੰ ਨਸੀਹਤਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਪੰਜਾਬ ਭਾਜਪਾ ਦੀ ਲੀਡਰਸ਼ਿਪ ਨੂੰ ਇਸ ਬਾਰੇ ਆਪਣੀ ਫੀਡਬੈਕ ਜੁਲਾਈ ਦੇ ਅਖ਼ੀਰ ਤੱਕ ਦੇਣ ਨੂੰ ਕਿਹਾ ਗਿਆ ਹੈ। ਕੇਂਦਰੀ ਲੀਡਰਸ਼ਿੱਪ ਵੱਲੋਂ ਇਹ ਦਿਸ਼ਾ-ਨਿਰਦੇਸ਼ ਪੰਜਾਬ ਦੇ ਭਾਜਪਾ ਆਗੂਆਂ ਨੂੰ ਦਿੱਲੀ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇ ਪੀ ਨੱਢਾ ਨੇ ਦਿੱਤੇ ਹਨ।
ਇਸ ਤੋਂ ਪਹਿਲਾਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਜਸਵਿੰਦਰ ਸਿੰਘ ਢਿੱਲੋਂ, ਹਰਿੰਦਰ ਸਿੰਘ ਕਾਹਲੋਂ, ਜਗਮੋਹਨ ਸਿੰਘ ਸੈਣੀ ਅਤੇ ਨਿਰਮਲ ਸਿੰਘ ਮੁਹਾਲੀ ਭਾਜਪਾ ‘ਚ ਸ਼ਾਮਲ ਹੋਏ ਹਨ। ਕੁਲਦੀਪ ਸਿੰਘ ਕਾਹਲੋਂ ਅਤੇ ਰਿਟਾਇਰਡ ਕਰਨਲ ਜੈਬੰਸ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋਏ।

Real Estate