ਮੋਦੀ ਵੱਲੋਂ ਜੰਮੂ-ਕਸ਼ਮੀਰ ਦੇ ਸਿਆਸੀ ਆਗੂਆ ਨੂੰ ਮੀਟਿੰਗ ਲਈ ਬੁਲਾਉਣ ਮਗਰੋਂ ‘ਚ ਸਿਆਸੀ ਹਲਚਲ ਤੇਜ਼

104

ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਪਹਿਲੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਜੂਨ ਨੂੰ ਜੰਮੂ-ਕਸ਼ਮੀਰ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨੂੰ ਇੱਕ ਬੈਠਕ ਲਈ ਬੁਲਾਇਆ ਹੈ। ਖ਼ਬਰਾ ਅਨੁਸਾਰ ਜੰਮੂ-ਕਸ਼ਮੀਰ ਦੇ ਨੇਤਾਵਾਂ ਨੂੰ ਗੈਰ ਰਸਮੀ ਸੱਦੇ ਭੇਜੇ ਗਏ ਹਨ ਜਿਸ ਦੀ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਇੱਕ ਇੰਟਰਵਿਊ ਦੌਰਾਨ ਸੱਦੇ ਦੀ ਪੁਸ਼ਟੀ ਕੀਤੀ ਹੈ। ਮਹਿਬੂਬਾ ਮੁਫਤੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮੀਟਿੰਗ ਲਈ ਇੱਕ ਗੈਰ ਰਸਮੀ ਸੱਦਾ ਮਿਲਿਆ ਹੈ ਅਤੇ ਉਹ ਪਾਰਟੀ ਨੇਤਾਵਾਂ ਨਾਲ ਇਸ ‘ਤੇ ਵਿਚਾਰ ਵਟਾਂਦਰੇ ਕਰ ਰਹੇ ਹਨ। ਐਤਵਾਰ ਨੂੰ ਮਹਿਬੂਬਾ ਮੁਫਤੀ ਨੇ ਪੀਡੀਪੀ ਨੇਤਾਵਾਂ ਦੀ ਇੱਕ ਬੈਠਕ ਵੀ ਬੁਲਾ ਲਈ ਹੈ, ਜਿਸ ਵਿੱਚ ਪੀਐਮ ਮੋਦੀ ਨਾਲ 24 ਜੂਨ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋਣ ਬਾਰੇ ਵਿਚਾਰ ਵਟਾਂਦਰੇ ਦੀ ਸੰਭਾਵਨਾ ਹੈ। ਇਸ ਬੈਠਕ ‘ਚ ਇਹ ਫੈਸਲਾ ਲਿਆ ਜਾਵੇਗਾ ਕਿ ਪੀਡੀਪੀ ਪ੍ਰਧਾਨਮੰਤਰੀ ਨਾਲ ਹੋਣ ਵਾਲੀ ਬੈਠਕ ਵਿੱਚ ਸ਼ਾਮਿਲ ਹੋਵੇਗੀ ਜਾਂ ਨਹੀਂ।
ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਕਾਂਗਰਸ ਦੇ ਪ੍ਰਧਾਨ ਜੀਏ ਮੀਰ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ, “ਸਾਨੂੰ ਪ੍ਰਧਾਨ ਮੰਤਰੀ ਨਾਲ ਸਰਬ ਪਾਰਟੀ ਬੈਠਕ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।”

Real Estate