ਕਿਉਂ ਉੱਡੀਆਂ ਕੁੰਵਰ ਵਿਜੈ ਪ੍ਰਤਾਪ ਦੇ ਆਪ ਵਿੱਚ ਜਾਣ ਦੀਆਂ ਖ਼ਬਰਾਂ ?

277

ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ‘ਆਪ’ ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਪੰਜਾਬ ਦੇ ਮੀਡੀਆ ਵਿੱਚ ਸਾਰਾ ਦਿਨ ਚੱਲੀਆਂ ਹਨ ।ਖ਼ਬਰਾਂ ਉੱਡਣ ਦਾ ਸਭ ਤੋਂ ਵੱਡਾ ਕਾਰਨ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅੰਮ੍ਰਿਤਸਰ ਪਹੁੰਚਣਾ ਹੈ। ਵਿਜੈ ਪ੍ਰਤਾਪ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਅਜੇ ਉਹਨਾ ਦਾ ਇਸ ਤਰਾਂ ਦਾ ਕੋਈ ਇਰਾਦਾ ਨਹੀ ਹੈ ਜੇਕਰ ਜਦੌ ਵੀ ਉਹਨਾ ਕਿਸੇ ਪਾਰਟੀ ਵਿਚ ਸ਼ਾਮਿਲ ਹੋਣਾ ਹੋਵੇਗਾ ਉਹ ਖੁਲ ਕੇ ਮੀਡੀਆ ਸਾਹਮਣੇ ਐਲਾਨ ਕਰਨਗੇ। ਵਿਜੇ ਪ੍ਰਤਾਪ ਨੇ ਆਖਿਆ ਹੈ ਕਿ ਪੰਜਾਬ ਵਿਚ ਉਹ ਨਵੀਂ ਸਿਆਸਤ ਦੀ ਸ਼ੁਰੂਆਤ ਕਰਨਗੇ ਅਤੇ ਜਿਹੜੀ ਸਿਆਸਤ ਉਹ ਕਰਨਗੇ ਉਸ ਦੀ ਪਰਿਭਾਸ਼ਾ ਵੱਖਰੀ ਹੋਵੇਗੀ।
ਕੋਟਕਪੂਰਾ ਗੋਲੀ ਕਾਂਡ ‘ਤੇ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੂੰ ਹਾਈ ਕੋਰਟ ਵੱਲੋਂ ਖਾਰਿਜ ਕਰ ਦਿੱਤਾ ਗਿਆ ਸੀ ਅਤੇ ਫੈਸਲੇ ਤੋਂ ਬਾਅਦ ਜਾਂਚ ਟੀਮ ਦੇ ਮੁਖੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅਸਤੀਫਾ ਦੇ ਦਿੱਤਾ ਸੀ।

Real Estate