6 ਤੋਂ 8 ਹਫ਼ਤਿਆਂ ’ਚ ਹੀ ਆ ਰਹੀ ਹੈ ਤੀਜੀ ਲਹਿਰ ?

270

ਜੇਕਰ ਕੋਵਿਡ ਨਿਯਮਾਂ ਦਾ ਪਾਲਣ ਨਾ ਕੀਤਾ ਗਿਆ ਅਤੇ ਭੀੜ ਨੂੰ ਨਾ ਰੋਕਿਆ ਗਿਆ ਤਾਂ ਲਾਗ ਦੀ ਤੀਜੀ ਲਹਿਰ ਅਗਲੇ ਛੇ ਤੋਂ ਅੱਠ ਹਫ਼ਤਿਆਂ ’ਚ ਆ ਸਕਦੀ ਹੈ ਇਹ ਚੇਤਾਵਨੀ ਦਿੱਤੀ ਹੈ ਏਮਸ ਦੇ ਡਾਇਰੈਕਟਰ ਰਣਦੀਪ ਗੁਲੇਰੀਆ ਨੇ । ਗੁਲੇਰੀਆ ਨੇ ਕਿਹਾ ਕਿ ਜਦੋਂ ਤੱਕ ਵੱਡੀ ਗਿਣਤੀ ’ਚ ਲੋਕਾਂ ਨੂੰ ਵੈਕਸੀਨ ਨਹੀਂ ਲੱਗ ਜਾਂਦੀ, ਉਦੋਂ ਤੱਕ ਕੋਵਿਡ ਨੇਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕਰੋਨਾ ਦੇ ਕੇਸ ਵਧਦੇ ਹਨ ਤਾਂ ਉਨ੍ਹਾਂ ਇਲਾਕਿਆਂ ’ਚ ਲੌਕਡਾਊਨ ਅਤੇ ਸਖ਼ਤੀ ਨਾਲ ਨਿਗਰਾਨੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਲਾਕੇ ’ਚ ਪਾਜ਼ੇਟੀਵਿਟੀ ਦਰ 5% ਤੋਂ ਜ਼ਿਆਦਾ ਹੋ ਜਾਂਦੀ ਹੈ ਤਾਂ ਉਥੇ ਲੌਕਡਾਊਨ ਲਾਇਆ ਜਾਵੇ ਅਤੇ ਕੰਟੇਨਮੈਂਟ ਜ਼ੋਨ ਬਣਾਏ ਜਾਣ। ਗੁਲੇਰੀਆ ਨੇ ਦੁਹਰਾਇਆ ਕਿ ਅਜੇ ਤੱਕ ਇਸ ਗੱਲ ਦਾ ਕੋਈ ਸਬੂਤ ਨਹੀਂ ਮਿਲਿਆ ਹੈ ਕਿ ਤੀਜੀ ਲਹਿਰ ਦੌਰਾਨ ਬੱਚੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ’ਤੇ ਲੌਕਡਾਊਨ ਲਗਾਉਣਾ ਲਾਗ ਦੇ ਟਾਕਰੇ ਦਾ ਹੱਲ ਨਹੀਂ ਹੋ ਸਕਦਾ ਹੈ ਕਿਉਂਕਿ ਆਰਥਿਕ ਸਰਗਰਮੀਆਂ ਨੂੰ ਵੀ ਧਿਆਨ ’ਚ ਰਖਣਾ ਪਵੇਗਾ। ਇਸ ਤੋਂ ਪਹਿਲਾਂ ਮਾਹਿਰਾਂ ਨੇ ਸੰਕੇਤ ਦਿੱਤੇ ਸਨ ਕਿ ਕੋਵਿਡ-19 ਦੀ ਤੀਜੀ ਲਹਿਰ ਸਤੰਬਰ ਤੋਂ ਅਕਤੂਬਰ ਦੌਰਾਨ ਆ ਸਕਦੀ ਹੈ।

Real Estate