ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਕੈਪਟਨ ਨੂੰ ਹੋਏ ਹਾਈਕਮਾਨ ਵੱਲੋਂ ਹੁਕਮ !

121

ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਨਸ਼ੇ ਦੇ ਮੁੱਦੇ ਦਾ ਹੱਲ ਕੱਢਿਆ ਜਾਵੇਗਾ । ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਧੂ ਦੀ ਬਿਆਨਬਾਜ਼ੀ ਦਾ ਨੋਟਿਸ ਲਿਆ ਗਿਆ ਹੈ । ਪੱਤਰਕਾਰਾਂ ਦੇ ਵਲੋਂ ਪੁੱਛਿਆ ਗਿਆ ਕਿ – ਕੀ ਸਿੱਧੂ ਨੂੰ ਵੀ ਦਿੱਲੀ ਬੁਲਾਇਆ ਜਾਵੇਗਾ ,ਇਸ ‘ਤੇ ਰਾਵਤ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਜਵਾਬ ਹਾਂ ਵਿਚ ਹੈ । ਇਸਦੇ ਨਾਲ ਹੀ ਉਨ੍ਹਾਂ ਕਿਹਾ ਕੀ ਕੈਪਟਨ ਨੂੰ ਵਾਅਦੇ ਪੂਰੇ ਕਰਨ ਦੇ ਲਈ ਹਾਈਕਮਾਨ ਨੇ ਡੈੱਡਲਾਈਨ ਦਿੱਤੀ ਹੈ । ਉਨ੍ਹਾਂ ਦੱਸਿਆ ਕਿ 18 ਨੁਕਤੇ ਅਜਿਹੇ ਹਨ ਜਿਨ੍ਹਾਂ ਬਾਰੇ ਅਮਰਿੰਦਰ ਸਿੰਘ ਨੂੰ ਪਾਰਟੀ ਨੇ ਕਾਰਵਾਈ ਕਰਨ ਲਈ ਕਿਹਾ ਹੈ , ਇਨ੍ਹਾਂ ਵਿੱਚ 200 ਯੂਨਿਟ ਤਕ ਮੁਫ਼ਤ ਬਿਜਲੀ ਵੀ ਸ਼ਾਮਲ ਹੈ ।

Real Estate