ਦਿੱਲੀ ਤੋਂ ਬਾਅਦ ਹੁਣ ਚੰਡੀਗੜ੍ਹ ਵਿੱਚ ਵੀ ਟੁੱਟੀਆਂ ਕਿਸਾਨਾਂ ਅੱਗੇ ਲਗਾਈਆਂ ਰੋਕਾਂ

170

ਪੰਜਾਬ ਰਾਜ ਭਵਨ ਤੱਕ ਮੁਹਾਲੀ ਤੋਂ ਪੈਦਲ ਮਾਰਚ ਕਰਦੇ ਤੇ ਬੈਰੀਕੇਡ ਤੋੜਦੇ ਹੋਏ ਕਿਸਾਨਾਂ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ । ਉਨ੍ਹਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਵੀ ਕੀਤੀ ਗਈ ਜੋ ਅਸਫ਼ਲ ਰਹੀ । ਚੰਡੀਗੜ੍ਹ ਪੁਲੀਸ ਦੀਆਂ ਕੋਸ਼ਿਸਾਂ ਦੇ ਬਾਵਜੂਦ ਕਿਸਾਨਾਂ ਨੇ ਰਾਜ ਭਵਨ ਵੱਲ ਕੂਚ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਅਗਲੇ ਲੱਗੇ ਪਹਿਲੇ ਪੁਲੀਸ ਬੈਰੀਕੇਡ ਨੂੰ ਤੋੜ ਕੇ ਚੰਡੀਗੜ੍ਹ ਨੂੰ ਵਧਣਾ ਸ਼ੁਰੂ ਕੀਤਾ। ਮੁਹਾਲੀ ਵਿੱਚ ਪੰਜਾਬ ਭਰ ’ਚੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਬੀਬੀਆਂ ਗੁਰਦੁਆਰਾ ਅੰਬ ਸਾਹਿਬ ਦੇ ਮੈਦਾਨ ਵਿੱਚ ਇਕੱਤਰ ਹੋਏ। ਰਾਜ ਭਵਨ ਵੱਲ ਕਿਸਾਨਾਂ ਦੇ ਮਾਰਚ ਕਾਰਨ ਚੰਡੀਗੜ੍ਹ ਪੁਲੀਸ ਨੇ ਸਾਰੇ ਐਂਟਰੀ ਪੁਆਇੰਟ ਸੀਲ ਕੀਤੇ ਸਨ।

Real Estate