ਸਿੱਧੂ ਬਾਦਲਾਂ ਦੇ ਸੁਖ ਵਿਲਾਸ ਹੋਟਲ ਨੂੰ ਪਬਲਿਕ ਸਕੂਲ ਅਤੇ ਪਬਲਿਕ ਹਸਪਤਾਲ ਵਿੱਚ ਬਦਲੇਗਾ !

202

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਟਵੀਟ ਕਰਕੇ ਜਵਾਬ ਦਿੱਤਾ ਹੈ ਕਿ “ਤੁਹਾਡੇ ਭ੍ਰਿਸ਼ਟ ਕਾਰੋਬਾਰਾਂ ਨੂੰ ਨਸ਼ਟ ਕਰਨ ਦੇ ਨਾਲ – ਨਾਲ ਜਦੋਂ ਤੱਕ ਪੰਜਾਬ ਦੇ ਖੰਡਰਾਂ ‘ਤੇ ਬਣੇ ਤੁਹਾਡੇ ਸੁਖ ਵਿਲਾਸ ਨੂੰ ਖ਼ਤਮ ਕਰ ਪੰਜਾਬ ਦੇ ਗਰੀਬ ਲੋਕਾਂ ਦੀ ਸੇਵਾ ਲਈ ਪਬਲਿਕ ਸਕੂਲ ਅਤੇ ਪਬਲਿਕ ਹਸਪਤਾਲ ਨਹੀਂ ਬਣਾਇਆ ਜਾਂਦਾ, ਮੈਂ ਚੁੱਪ ਨਹੀਂ ਕਰਾਂਗਾ ”।
ਸੁਖਬੀਰ ਬਾਦਲ ਨੇ ਸਿੱਧੂ ਬਾਰੇ ਕਿਹਾ ਸੀ ਕਿ ਉਹ ਇੱਕ ਗੁੰਮਰਾਹਕੁੰਨ ਮਿਜ਼ਾਈਲ ਹਨ ਜੋ ਕੰਟਰੋਲ ਵਿੱਚ ਨਹੀਂ ਹੈ। ਅੱਜ, ਪੰਜਾਬ ਨੂੰ ਉਸ ਵਿਅਕਤੀ ਦੀ ਜ਼ਰੂਰਤ ਨਹੀਂ ਹੈ ਜੋ ਅਦਾਕਾਰੀ ਕਰੇ ਪਰ ਉਸ ਵਿਅਕਤੀ ਦੀ ਲੋੜ ਹੈ ਜੋ ਸੂਬੇ ਦੇ ਵਿਕਾਸ ਬਾਰੇ ਸੋਚਦਾ ਹੈ।”
ਇਸੇ ਦੌਰਾਨ ਨਵਜੋਤ ਸਿੱਧੂ ਨੇ ਅੱਜ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ‘ਤੇ ਲੰਬੀ ਮੀਟਿੰਗ ਕੀਤੀ। ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਚੱਲ ਰਹੇ ਕਾਟੋ ਕਲੇਸ਼ ਦੇ ਕਾਰਨ ਇਹ ਮੀਟਿੰਗ ਕੀਤੀ ਗਈ ਹੈ। ਨਵਜੋਤ ਸਿੱਧੂ ਵਲੋਂ ਇਹ ਤਸਵੀਰ ਹੁਣ ਤੋਂ ਕੁਝ ਸਮਾਂ ਪਹਿਲਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ। ਪਰ ਮੀਟਿੰਗ ਸਬੰਧੀ ਨਵਜੋਤ ਸਿੱਧੂ ਵਲੋਂ ਅਜੇ ਤਕ ਕੋਈ ਵੇਰਵਾ ਜਨਤਕ ਨਹੀਂ ਕੀਤਾ । ਮੀਟਿੰਗ ਮਗਰੋਂ ਨਵਜੋਤ ਸਿੱਧੂ ਨੇ ਪ੍ਰਿਅੰਕਾ ਨਾਲ ਇਕ ਸਾਂਝੀ ਤਸਵੀਰ ਟਵੀਟ ਕਰ ਕੇ ਦੱਸਿਆ ਕਿ ਉਹਨਾਂ ਨੇ ਲੰਬੀ ਮੀਟਿੰਗ ਕੀਤੀ ਹੈ। ਇਸ ਮੀਟਿੰਗ ਮਗਰੋਂ ਪ੍ਰਿਅੰਕਾ ਗਾਂਧੀ ਰਾਹੁਲ ਗਾਂਧੀ ਦੇ ਘਰ ਪਹੁੰਚ ਗਏ।

Real Estate