ਸਿੱਧੂ ਨੇ 3-5 ਰੁਪਏ ਪ੍ਰਤੀ ਯੂਨਿਟ ਕਰਨ ਬਾਰੇ ਦਿੱਤਾ ਸੁਝਾਅ

159

ਪੰਜਾਬ ਵਿੱਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਬਿਜਲੀ ਦੀਆਂ 300 ਮੁਫ਼ਤ ਯੂਨਿਟਾਂ ਅਤੇ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਦੀ ਵਕਾਲਤ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕਰ ਕੇ ਇਸ ਬਾਰੇ ਗੱਲ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਘਰੇਲੂ ਅਤੇ ਉਦਯੋਗਿਕ ਉਪਭੋਗਤਾਵਾਂ ਨੂੰ ਸਸਤੀ ਬਿਜਲੀ ਦਿੱਤੀ ਜਾਵੇ। ਉਨ੍ਹਾਂ ਨੇ ਇੱਕ ਟਵੀਟ ਵਿੱਚ ਲਿਖਿਆ, “ਪੰਜਾਬ ਪਹਿਲਾਂ ਹੀ 9 ਹਜ਼ਾਰ ਕਰੋੜ ਸਬਸਿਡੀ ਦੇ ਰਿਹਾ ਹੈ ਪਰ ਸਾਨੂੰ ਘਰੇਲੂ ਅਤੇ ਉਦਯੋਗਿਕ ਉਪਭੋਗਤਾਵਾਂ ਨੂੰ 10-12 ਰੁਪਏ ਪ੍ਰਤੀ ਯੂਨਿਟ ਸਰਚਾਰਜ ਦੀ ਬਜਾਇ 3-5 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਦੇਣੀ ਚਾਹੀਦੀ ਹੈ।” “ਇਸ ਦੇ ਨਾਲ ਹੀ 24 ਘੰਟੇ ਦੀ ਸਪਲਾਈ ਅਤੇ ਕੋਈ ਪਾਵਰ ਕੱਟ ਨਹੀਂ ਤੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਣੀ ਚਾਹੀਦੀ ਹੈ। ਇਹ ਬਿਲਕੁਲ ਸੰਭਵ ਹੈ।” ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਸਿਲਸਿਲੇਵਾਰ 9 ਟਵੀਟ ਕਰ ਕੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਬਿਜਲੀ ਸੰਕਟ ਦੇ ਹੱਲ ਲਈ ਸੁਝਾਅ ਦਿੱਤੇ ਸਨ। ਇਸ ਦੇ ਨਾਲ ਹੀ ਉਹ ਅਕਾਲੀਆਂ ‘ਤੇ ਬਿਜਲੀ ਕੰਪਨੀਆਂ ਨਾਲ ਕੀਤੇ ਗ਼ਲਤ ਕਰਾਰ ਦੇ ਇਲਜ਼ਾਮ ਵੀ ਲਗਾਏ ਸਨ।

Real Estate