ਗੈਂਗਸਟਰ ਰਹੇ ਕੁਲਬੀਰ ਨਰੂਆਣਾ ਦਾ ਕਤਲ

171

ਗੈਂਗਸਟਰ ਰਹੇ ਕੁਲਬੀਰ ਨਰੂਆਣਾ ਦਾ ਬੀਤੀ ਰਾਤ ਉਸ ਦੇ ਘਰ ਵਿੱਚ ਕਤਲ ਕਰ ਦਿੱਤਾ ਗਿਆ ਹੈ । ਇਹ ਕਤਲ ਉਸ ਦੇ ਹੀ ਗੰਨਮੈਨ ਵੱਲੋਂ ਕੀਤਾ ਗਿਆ ਦੱਸਿਆ ਜਾ ਰਿਹਾ ਹੈ ।
ਪਿਛਲੇ ਦਿਨੀਂ ਬਠਿੰਡਾ ਦੀ ਰਿੰਗ ਰੋਡ ’ਤੇ ਕੁਲਬੀਰ ਨਰੂਆਣਾ ਉੱਪਰ ਕਾਰ ਸਵਾਰ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ ਸੀ ਜਿਸ ਵਿਚ ਕੁਲਬੀਰ ਨਰੂਆਣਾ ਤੇ ਉਸ ਦਾ ਸਾਥੀ ਵਾਲ-ਵਾਲ ਬਚ ਗਏ, ਉਰ ਦੇਰ ਰਾਤ ਆਪਣੀ ਗੱਡੀ ‘ਤੇ ਸਵਾਰ ਹੋ ਕੇ ਬੀਬੀ ਵਾਲਾ ਰੋਡ ਸਥਿਤ ਦਫ਼ਤਰ ਤੋਂ ਆਪਣੇ ਘਰ ਜਾ ਰਹੇ ਸਨ। ਜਦੋਂ ਕੈਨਾਲ ਪੁਲ ਕੋਲ ਪੁੱਜੇ ਤਾਂ ਅਣਪਛਾਤੇ ਕਾਰ ਸਵਾਰਾਂ ਨੇ ਉਸ ਉੱਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ।

Real Estate