ਅੰਨ੍ਹੀ ਲੁੱਟ ਦਾ ਸਿ਼ਕਾਰ ਹੋ ਰਹੇ ਲੋਕ : ਪੰਜਾਬ ’ਚ ਪੈਟਰੋਲ 102 ਰੁਪਏ ਪ੍ਰਤੀ ਲਿਟਰ ਨੂੰ ਟੱਪਿਆ

247

ਭਾਰਤ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਜੋ ਰਹ ਰੋਜ ਵਧਦੀਆਂ ਹਨ ਅੱਜ ਵੀ ਵਧੀਆਂ। ਪੈਟਰੋਲ ਦੀ ਕੀਮਤ ਅੱਜ 35 ਪੈਸੇ ਤੇ ਡੀਜ਼ਲ ਦੀ ਕੀਮਤ 9 ਪੈਸੇ ਪ੍ਰਤੀ ਲਿਟਰ ਵਧੀ। ਇਸ ਕਾਰਨ ਨਵੀਂ ਦਿੱਲੀ ਵਿੱਚ ਪੈਟਰੋਲ 100.56 ਰੁਪਏ ਤੇ ਡੀਜ਼ਲ 89.62 ਰੁਪਏ ਪ੍ਰਤੀ ਲਿਟਰ ‘ਤੇ ਪਹੁੰਚ ਗਿਆ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਪੈਟਰੋਲ 96.71 ਰੁਪਏ ਤੇ ਡੀਜ਼ਲ 89.25 ਰੁਪਏ ਪ੍ਰਤੀ ਲਿਟਰ ਤੱਕ ਪੁੱਜ ਗਿਆ। ਪੰਜਾਬ ਵਿੱਚ ਪੈਟਰੋਲ ਦੇ ਭਾਅ ਕਈ ਜ਼ਿਲ੍ਹਿਆਂ ਵਿੱਚ 102 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਚੁੱਕੇ ਹਨ।
ਇਸੇ ਦੌਰਾਨ ਹੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਭਾਰਤ ਭਰ ਦੇ ਕਿਸਾਨ ਸੜਕਾਂ ’ਤੇ ਆਏ ਹਨ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਕਿਸਾਨ ਵੱਧ ਰਹੀ ਮਹਿੰਗਾਈ ਖ਼ਿਲਾਫ਼ ਟਰੈਕਟਰਾਂ, ਸਕੂਟਰਾਂ, ਮੋਟਰਾਈਕਲਾਂ, ਕਾਰਾਂ ਤੇ ਵੱਖ-ਵੱਖ ਵਾਹਨਾਂ ਤੇ ਖਾਲੀ ਗੈਸ ਸਿਲੰਡਰਾਂ ਨਾਲ ਸੜਕਾਂ ਦੇ ਕੰਢੇ ਪ੍ਰਦਰਸ਼ਨ ਕੀਤੇ। ਇਸ ਪ੍ਰਦਰਸ਼ਨ ‘ਚ ਕਿਸਾਨਾਂ ਨੂੰ ਜਿਥੇ ਆਮ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਉਥੇ ਟਰੈਫਿਕ ਵਿੱਚ ਰੁਕਾਵਟ ਨਹੀਂ ਪਾਈ ਗਈ। ਉਨ੍ਹਾਂ ਨੇ ਸੜਕ ਕੰਢੇ ਖੜੇ ਹੋ ਕੇ ਅਤੇ ਧਰਨਿਆਂ ਵਿੱਚ ਸ਼ਾਂਤਮਈ ਢੰਗ ਨਾਲ ਮਹਿੰਗਾਈ ਖ਼ਿਲਾਫ਼ ਵਿਰੋਧ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਤਿੰਨ ਖੇਤੀ ਕਾਨੂੰਨ ਲਿਆ ਕੇ ਕਿਸਾਨੀ ਨੂੰ ਤਬਾਹ ਕਰਨ ਲੱਗੀ ਹੋਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਰਹੀਆਂ ਹਨ ਪਰ ਭਾਰਤ ਵਿੱਚ ਤੇਲ ਦੀਆਂ ਕੀਮਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ।

Real Estate