ਉਮਰਾਨੰਗਲ ਨਾਰਕੋਂ ਟੈਸਟ ਲਈ ਸਹਿਮਤ , ਕੁੰਵਰ ਵਿਜੈ ਪ੍ਰਤਾਪ ਦਾ ਵੀ ਹੋਣਾ ਚਾਹੀਦਾ ਟੈਸਟ

216

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਨਾਮਜ਼ਦ ਹੋਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਅੱਜ ਅਦਾਲਤ ਵਿਚ ਪੇਸ਼ ਹੋ ਕੇ ਨਾਰਕੋ ਟੈਸਟ ਲਈ ਆਪਣੀ ਲਿਖਤੀ ਰਜ਼ਾਮੰਦੀ ਦਿੱਤੀ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬਣੀ ਨਵੀਂ SIT ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਨਾਰਕੋ ਟੈਸਟ ਦੀ ਇਜਾਜ਼ਤ ਲੈਣ ਲਈ ਦਿੱਤੀ ਦਰਖ਼ਾਸਤ ‘ਤੇ ਸੁਮੇਧ ਸੈਣੀ ਅਤੇ ਚਰਨਜੀਤ ਸ਼ਰਮਾ ਨੇ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਪਰਮਰਾਜ ਉਮਰਾਨੰਗਲ ਵਲੋਂ ਆਪਣੀ ਸਹਿਮਤੀ ਜਤਾਈ ਗਈ ਸੀ। ਇਸ ਦੇ ਚੱਲਦੇ ਉਹ ਅੱਜ ਅਦਾਲਤ ‘ਚ ਪੇਸ਼ ਹੋਏ ਅਤੇ ਆਪਣੇ ਵਕੀਲ ਰਾਹੀਂ ਅਦਾਲਤ ਨੂੰ ਆਪਣੀ ਮਰਜ਼ੀ ਦੱਸ ਕੇ ਰਜ਼ਾਮੰਦੀ ਪੱਤਰ ਦਰਜ ਕਰਵਾ ਦਿੱਤਾ। ਅੱਜ ਉਮਰਾਨੰਗਲ ਮੀਡੀਆ ਸਾਹਮਣੇ ਆਏ। ਪਹਿਲੀ ਵਾਰ ਮੀਡੀਆ ਸਾਹਮਣੇ ਬੋਲਦਿਆਂ ਉਮਰਾਨੰਗਲ ਨੇ ਕਿਹਾ ਕਿ ਮੇਰੇ ਵੱਲੋਂ ਸ਼ੁਰੂ ਤੋਂ ਹੀ ਹਰ ਜਾਂਚ ਟੀਮ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ। ਅਤੇ ਮੈਂ ਅੱਗੇ ਵੀ ਸਹਿਯੋਗ ਦੇਵਾਂਗਾ । ਉਮਰਾਨੰਗਲ ਨੇ ਕਿਹਾ ਕਿ ਉਨ੍ਹਾਂ ਹੁਣ ਵੀ SIT ਦੀ ਮੰਗ ‘ਤੇ ਨਾਰਕੋ ਟੈਸਟ ਲਈ ਸਹਿਮਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜਿੰਨੀ ਮਰਜੀ ਵਾਰ ਨਾਰਕੋ ਟੈਸਟ ਕਰਵਾ ਲਓ। ਉਨ੍ਹਾਂ ਨੇ ਅੱਗੇ ਕਿਹਾ ਕੁੰਵਰ ਵਿਜੈ ਪ੍ਰਤਾਪ ਦਾ ਵੀ ਨਾਰਕੋ ਟੈਸਟ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ‘ਤੇ ਦੋਸ਼ ਲਗਾਇਆ ਕਿ ਉਹਨਾਂ ਵੱਲੋਂ ਨਿੱਜੀ ਰੰਜਿਸ਼ ਦੇ ਚੱਲਦੇ ਮੇਰੇ ਨਾਲ ਇਹ ਵਿਹਾਰ ਕੀਤਾ ਗਿਆ ਹੈ।

Real Estate