ਕਿਸਾਨ ਮੁੱਦੇ ਤੇ ਪਾਰਟੀ ਆਗੂਆਂ ਨੂੰ ਨਸੀਹਤ ਦੇਣ ਤੇ ਭਾਜਪਾ ਨੇ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢਿਆ

124

ਪੰਜਾਬ ਭਾਜਪਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਬਹਾਨਾ ਲਗਾ ਕੇ ਪਾਰਟੀ ਵਿਚੋਂ ਕੱਢ ਦਿੱਤਾ ਹੈ। ਜੋਸ਼ੀ ਨੂੰ 6 ਸਾਲਾਂ ਲਈ ਪਾਰਟੀ ਵਿੱਚੋਂ ਬਾਹਰ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਅਨਿਲ ਜੋਸ਼ੀ ਨੂੰ ਕਿਸਾਨ ਪੱਖੀ ਗੱਲਾਂ ਕਰਨ ਕਰ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਦੇ ਜਵਾਬ ਵਿਚ ਅਨਿਲ ਜੋਸ਼ੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਕਦੀ ਵੀ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਗੱਲ ਨਹੀਂ ਕੀਤੀ। ਉਨ੍ਹਾਂ ਪਾਰਟੀ ਮੁਖੀ ਅਸ਼ਵਨੀ ਸ਼ਰਮਾ ਨੂੰ ਪੁੱਛਿਆ ਸੀ ਕਿ ਕੀ ਕਿਸਾਨਾਂ ਬਾਰੇ ਗੱਲ ਕਰਨਾ ਅਨੁਸ਼ਾਸਨਹੀਣਤਾ ਹੈ।

Real Estate